Nabaz-e-punjab.com

ਗੁਰਪ੍ਰੀਤ ਨਿਆਮੀਆਂ ਦੀ ਦੂਜੀ ਕਿਤਾਬ ‘ਗੁਰਬਾਣੀ ਜੀਵਨ ਚਿੰਤਨ’ ਦੀ ਘੁੰਡ ਚੁਕਾਈ

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਭਾਈ ਅਮਰਜੀਤ ਸਿੰਘ ਤੇ ਭਾਈ ਦਵਿੰਦਰ ਸਿੰਘ ਖਾਲਸਾ ਨੇ ਕੀਤੀ ਕਿਤਾਬ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਪਿਛਲੇ ਲੰਮੇ ਸਮੇਂ ਤੋਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਸਬੰਧੀ ਕੰਮ ਕਰਦੇ ਆ ਰਹੇ ਪੱਤਰਕਾਰ ਤੇ ਲੇਖਕ ਗੁਰਪ੍ਰੀਤ ਸਿੰਘ ਨਿਆਮੀਆਂ ਦੀ ਗੁਰਬਾਣੀ ਸਬੰਧੀ ਦੂਜੀ ਕਿਤਾਬ ‘ਗੁਰਬਾਣੀ ਜੀਵਨ ਚਿੰਤਨ’ ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ ਮਹਾਨ ਗੁਰਮਤਿ ਸਮਾਗਮ ਦੌਰਾਨ ਰਿਲੀਜ਼ ਕੀਤੀ ਗਈ। ਲੋਕ ਗੀਤ ਪ੍ਰਕਾਸ਼ਨ (ਯੂਨੀਸਟਾਰ ਬੱੁਕਸ ਲਿਮਟਿਡ) ਵੱਲੋਂ ਛਾਪੀ ਗਈ ਇਹ ਕਿਤਾਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਭਾਈ ਅਮਰਜੀਤ ਸਿੰਘ, ਅਕਾਲ ਆਸ਼ਰਮ ਸੋਹਾਣਾ ਦੇ ਮੁਖੀ ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਟਰੱਸਟੀ ਸਕੱਤਰ ਗੁਰਮੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਰਿਲੀਜ਼ ਕੀਤੀ।
ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਮੁੱਖ ਆਰਕੀਟੈਕਟ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਵਰਗੀ ਕ੍ਰਿਪਾਲ ਸਿੰਘ ਭੱਲਾ ਦੀ ਧਰਮ ਪਤਨੀ ਬੀਬੀ ਜਗਦੀਸ਼ ਕੌਰ ਭੱਲਾ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਟਰੱਸਟ ਦੇ ਦਿੱਲੀ ਤੋਂ ਟਰੱਸਟੀ ਸਰਬਜੀਤ ਸਿੰਘ, ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਅਮਰਦੀਪ ਸਿੰਘ ਦੀਪਾ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਭਾਈ ਦਵਿੰਦਰ ਸਿੰਘ ਖਾਲਸਾ ਨੇ ਕਿਤਾਬ ਰਿਲੀਜ਼ ਕਰਨ ਮਗਰੋਂ ਦੱਸਿਆ ਕਿ ਇਹ ਕਿਤਾਬ ਗੁਰਬਾਣੀ ’ਤੇ ਆਧਾਰਿਤ ਹੈ। ਜਿਸ ਵਿੱਚ 14 ਵੱਖ-ਵੱਖ ਵਿਸ਼ਿਆਂ ਤੇ ਲੇਖ ਲਿਖੇ ਗਏ ਹਨ। ਕਿਤਾਬ ਦੇ 2 ਭਾਗ ਹਨ ਅਤੇ ਇਹ ਕਿਤਾਬ ਸਾਂਭਣ ਯੋਗ ਹੈ ਜੋ ਕਿ ਰੈਫਰੈਂਸ ਕਿਤਾਬ ਦੇ ਤੌਰ ’ਤੇ ਕੰਮ ਆਵੇਗੀ। ਕਿਤਾਬ ਦੇ ਲੇਖਕ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਦੱਸਿਆ ਕਿ ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਇਸ ਕਿਤਾਬ ਤੇ ਉਹ ਪਿਛਲੇ 25 ਸਾਲਾਂ ਤੋਂ ਕੰਮ ਕਰ ਰਹੇ ਸਨ। ਕਿਤਾਬ ਵਿੱਚ ਗੁਰਬਾਣੀ ਨੂੰ ਆਧਾਰਿਤ ਬਣਾ ਕੇ ਅਜਿਹੇ ਵਿਸ਼ੇ ਚੁਣੇ ਗਏ ਹਨ, ਜਿਨ੍ਹਾਂ ਦਾ ਸਬੰਧ ਸਾਡੀ ਜ਼ਿੰਦਗੀ ਅਤੇ ਅਧਿਆਤਮਕਤਾ ਨਾਲ ਹੈ। ਉਨ੍ਹਾਂ ਦੱਸਿਆ ਕਿ ਗੁਰਬਾਣੀ ਵਿੱਚ ਸੇਵਾ ਦਾ ਸੰਕਲਪ, ਗੁਰਬਾਣੀ ਵਿੱਚ ਮਾਇਆ ਦਾ ਸੰਕਲਪ ਵਰਗੇ ਵਿਸ਼ੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕਿਤਾਬ ਦਾ ਮੁੱਖ ਬੰਧ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਲਿਖਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਿਆਮੀਆਂ ਦੀ ਪਹਿਲੀ ਕਿਤਾਬ ‘ਬਾਬਾ ਬੰਦਾ ਸਿੰਘ ਬਹਾਦਰ-ਇੱਕ ਲਾਸਾਨੀ ਯੋਧਾ’ ਛਪੀ ਸੀ ਜੋ ਕਿ ਪਾਠਕਾਂ ਵਿੱਚ ਕਾਫੀ ਹਰਮਨ ਪਿਆਰ ਰਹੀ ਅਤੇ ਇਸ ਕਿਤਾਬ ਨੂੰ ਪੁਆਧੀ ਪੰਜਾਬੀ ਸੱਥ ਵੱਲੋਂ ਪਲੇਠੀ ਕਿਤਾਬ ਦੇ ਵਰਗ ਵਿੱਚ ਸਰਬੋਤਮ ਪੁਰਸਕਾਰ ਵੀ ਦਿੱਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…