Share on Facebook Share on Twitter Share on Google+ Share on Pinterest Share on Linkedin ਬਾਬੇ ਨਾਨਕ ਦੇ ਫ਼ਲਸਫ਼ੇ ਨੂੰ ਤਰੋੜ ਮਰੋੜ ਕੇ ਪੇਸ਼ ਕਰ ਰਹੀ ਹੈ ਸ਼੍ਰੋਮਣੀ ਕਮੇਟੀ: ਪ੍ਰੀਤਮ ਕੁਦਰਤਵਾਦੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ’ਤੇ ਮੁਹਾਲੀ ਵਿੱਚ ਕੌਮੀ ਸੈਮੀਨਾਰ 6 ਅਪਰੈਲ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਾਵੇਂ ਵੱਖ-ਵੱਖ ਸੰਸਥਾਵਾਂ ਵੱਲੋਂ ਜਾਂ ਸਰਕਾਰੀ ਪੱਧਰ ’ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਪ੍ਰੰਤੂ ਹਕੀਕਤ ਇਹ ਹੈ ਕਿ ਬਾਬੇ ਨਾਨਕ ਦੇ ਫਲਸਫ਼ੇ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾਇਆ ਜਾ ਰਿਹਾ। ਇੱਥੋਂ ਤੱਕ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਬਾਬੇ ਨਾਨਕ ਦੇ ਫਲਸਫ਼ੇ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੀ ਹੈ ਅਤੇ ਸਿਆਸੀ ਰੋਟੀਆਂ ਸੇਕਣ ਵਿੱਚ ਜੁਟੀ ਹੋਈ ਹੈ। ਇਹ ਵਿਚਾਰ ਅੱਜ ਇੱਥੇ ਕੁਦਰਤਵਾਦੀ ਸਰਵ ਸਾਂਝਾ ਮੰਚ ਦੇ ਪ੍ਰਧਾਨ ਪ੍ਰੀਤਮ ਕੁਦਰਤਵਾਦੀ ਨੇ ਮੁਹਾਲੀ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਹੂ-ਬਹੂ ਰੂਪ ਵਿੱਚ ਸੰਗਤ ਸਾਹਮਣੇ ਪੇਸ਼ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਗੁਰਬਾਣੀ ਦੀਆਂ ਤੁਕਾਂ ਨਾਲ ਬਾਬੇ ਨਾਨਕ ਦੇ ਫਲਸਫੇ ਨੂੰ ਇੱਕ ਕੁਦਰਤਵਾਦੀ ਅਤੇ ਕਿਰਤੀ ਸਮਾਜ ਲਈ ਰਾਹ ਦਸੇਰਾ ਦੱਸਿਆ। ਕੁਦਰਤਵਾਦੀ ਸਰਵ ਸਾਂਝਾ ਮੰਚ ਵੱਲੋਂ ਇਹ ਬੀੜਾ ਚੁੱਕਿਆ ਗਿਆ ਹੈ ਕਿ ਬਾਬੇ ਨਾਨਕ ਦੇ ਫਲਸਫ਼ੇ ਨੂੰ ਸੈਮੀਨਾਰਾਂ ਅਤੇ ਕਿਤਾਬਚਿਆਂ ਰਾਹੀਂ ਸੰਗਤਾਂ ਅੱਗੇ ਪੇਸ਼ ਕੀਤਾ ਜਾਵੇਗਾ। ਸੰਸਥਾ ਵੱਲੋਂ ਇਸ ਸਬੰਧੀ ਪੰਜਾਬ ਭਰ ਵਿੱਚ ਹੁਣ ਤੱਕ ਰੂਪਨਗਰ, ਮੋਗਾ, ਨੰਗਲ ਵਿੱਚ ਚਾਰ ਸੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਪੰਜਵਾਂ ਸੈਮੀਨਾਰ 6 ਅਪਰੈਲ ਨੂੰ ਮੁਹਾਲੀ ਵਿੱਚ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਸਟਾਫ਼ ਭਲਾਈ ਸੰਸਥਾ ਵੱਲੋਂ ਕੁਦਰਤਵਾਦੀ ਸਰਵ ਸਾਂਝਾ ਮੰਚ ਪੰਜਾਬ ਇਕਾਈ ਮੁਹਾਲੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਹ ਸੈਮੀਨਾਰ ਇੰਡਸਟਰੀ ਏਰੀਆ ਫੇਜ਼-7 ਸਥਿਤ ਐਮਆਈਏ ਭਵਨ ਵਿੱਚ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਨੂੰ ਡਾ. ਸ਼ਾਮ ਸੁੰਦਰ ਦੀਪਤੀ ਪ੍ਰੋ. ਮੈਡੀਕਲ ਕਾਲਜ ਅੰਮ੍ਰਿਤਸਰ ਮੁੱਖ ਬੁਲਾਰੇ ਦੇ ਤੌਰ ’ਤੇ ਸੰਬੋਧਨ ਕਰਨਗੇ। ਇਸ ਮੌਕੇ ਗੁਰਦੀਪ ਸਿੰਘ, ਯੋਗਰਾਜ, ਵਿਜੇ ਕੁਮਾਰ ਨੰਗਲ, ਸੰਜੀਵ ਵਾਲੀਆ, ਸੁਖਬੀਰ ਸਿੰਘ, ਤਾਰਾ ਸਿੰਘ ਅਤੇ ਭਗਵੰਤ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ