Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਸਮੂਹ ਸਕੂਲ ਮੁਖੀਆਂ ਨੂੰ ਨੌਵੀਂ ਤੇ ਗਿਆਰ੍ਹਵੀਂ ਦਾ ਨਤੀਜਾ ਆਨਲਾਈਨ ਅੱਪਡੇਟ ਕਰਨ ਦੇ ਆਦੇਸ਼ ਸਿਰਫ਼ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਟਰਾਂਸਫ਼ਰ ਸਰਟੀਫਿਕੇਟ ਹੀ ਮੰਨਣਯੋਗ ਹੋਣਗੇ: ਮੁਹੰਮਦ ਤਈਅਬ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੂਹ ਸਕੂਲ ਮੁਖੀਆਂ ਨੂੰ ਸਾਲ 2018-19 ਲਈ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦਾ ਨਤੀਜਾ ਆਪਣੇ ਪੱਧਰ ’ਤੇ ਹਰ ਹਾਲ ਵਿੱਚ ਭਲਕੇ 5 ਅਪਰੈਲ ਤੋਂ 30 ਅਪਰੈਲ 2019 ਤੱਕ ਆਨਲਾਈਨ ਅੱਪਡੇਟ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਡੀਜੀਐਸਈ-ਕਮ-ਸਕੂਲ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਪੰਜਾਬ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀਆਂ ਸੰਸਥਾਵਾਂ ਦੇ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਆਪਣੇ ਪੱਧਰ ’ਤੇ 5 ਅਪਰੈਲ ਤੋਂ 30 ਅਪਰੈਲ ਤੱਕ ਆਨਲਾਈਨ ਅੱਪਡੇਟ ਕਰਨ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਸ੍ਰੀ ਮੁਹੰਮਦ ਤਈਅਬ ਨੇ ਦੱਸਿਆ ਕਿ ਪੰਜਾਬ ਦੀਆਂ ਬੋਰਡ ਨਾਲ ਸਬੰਧਤ ਸਮੂਹ ਸਿੱਖਿਆ ਸੰਸਥਾਵਾਂ ਦੇ ਜਿਹੜੇ ਵਿਦਿਆਰਥੀ ਨੌਵੀਂ ਜਾਂ ਗਿਆਰ੍ਹਵੀਂ ਜਮਾਤ ਪਾਸ ਕਰਕੇ ਕਿਸੇ ਹੋਰ ਸਕੂਲ ਵਿੱਚ ਦਾਖ਼ਲਾ ਲੈਂਦੇ ਹਨ, ਉਨ੍ਹਾਂ ਦਾ ਟਰਾਂਸਫ਼ਰ ਸਰਟੀਫ਼ਿਕੇਟ ਵੀ ਸੰਸਥਾਵਾਂ ਆਪਣੇ ਪੱਧਰ ’ਤੇ 5 ਅਪਰੈਲ ਤੋਂ ਦਾਖ਼ਲਾ ਸ਼ਡਿਊਲ ਦੀਆਂ ਮਿਤੀਆਂ ਤੱਕ ਆਨਲਾਈਨ ਜਨਰੇਟ ਕਰ ਸਕਦੀਆਂ ਹਨ। ਸਕੱਤਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਦੂਜੇ ਸਕੂਲ ਵਿੱਚ ਦਾਖ਼ਲੇ ਲਈ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਟਰਾਂਸਫ਼ਰ ਸਰਟੀਫਿਕੇਟ ਹੀ ਮੰਨਣਯੋਗ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ