Nabaz-e-punjab.com

ਬਰਸਾਤਾਂ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਯੋਗ ਉਪਰਾਲੇ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼-3ਬੀ2 ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਯੋਗ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੁੰਬਈ ਅਤੇ ਮਹਾਂਰਾਸ਼ਟਰ ਵਿੱਚ ਪੈ ਰਹੀ ਬਰਸਾਤ ਕਾਰਨ ਉੱਥੇ ਇਲਾਕਿਆਂ ਵਿੱਚ ਕਾਫ਼ੀ ਨੁਕਸਾਨ ਹੋ ਰਿਹਾ ਹੈ ਅਤੇ ਮੁਹਾਲੀ ਵਿੱਚ ਵੀ ਮਾਨਸੂਨ ਦੇ ਪਹੁੰਚਣ ਦੇ ਆਸਾਰ ਬਣੇ ਹੋਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ਼ਹਿਰ ਵਿਚ ਬਰਸਾਤੀ ਪਾਣੀ ਦੀ ਸਹੀ ਤਰੀਕੇ ਨਾਲ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਰਿਹਾ ਹੈ ਅਤੇ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖ਼ਲ ਹੋ ਕੇ ਕਾਫੀ ਨੁਕਸਾਨ ਵੀ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਈਆਂ ਗਈਆਂ ਰੋਡ ਗਲੀਆਂ ਦੀ ਸਹੀ ਤਰੀਕੇ ਨਾਲ ਸਫਾਈ ਨਾ ਹੋਣ ਕਾਰਨ ਇਨ੍ਹਾਂ ਵਿੱਚ ਮਿੱਟੀ ਆਦਿ ਭਰ ਜਾਂਦੀ ਹੈ। ਜਿਸ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਠੀਕ ਢੰਗ ਨਾਲ ਨਹੀਂ ਹੁੰਦੀ ਅਤੇ ਇਹ ਪਾਣੀ ਸ਼ਹਿਰ ਦਾ ਕਾਫੀ ਨੁਕਸਾਨ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਬਰਸਾਤੀ ਪਾਣੀ ਦੀ ਠੀਕ ਢੰਗ ਨਾਲ ਨਿਕਾਸੀ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਹਰਬੰਸ ਸਿੰਘ ਕੰਵਲ, ਕਰਨ ਜੌਹਰ, ਓਪੀ ਅਰੋੜਾ, ਲਖਵਿੰਦਰ ਸਿੰਘ ਪਿੰਕੀ, ਜੋਗਿੰਦਰ ਸਿੰਘ ਬੈਦਵਾਨ, ਗੀਤਾ ਆਨੰਦ, ਐਚਐਸ ਸੈਣੀ, ਡਾ ਗੁਰਦੀਪ ਸਿੰਘ, ਅਰਜਨ ਦੇਵ ਬੱਬਰ, ਗੁਰਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…