Nabaz-e-punjab.com

ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾਣ: ਐਨਕੇ ਸਿਨਹਾ

‘ਰੇਨ ਵਾਟਰ ਹਾਰਵੈਸਟਿੰਗ’ ਅਤੇ ‘ਰੂਫ ਟਾਪ ਹਾਰਵੈਸਟਿੰਗ’ ਨੂੰ ਹੁਲਾਰਾ ਦੇਣ ਦੀ ਲੋੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਬਰਸਾਤੀ ਪਾਣੀ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ। ਇਹ ਪ੍ਰਗਟਾਵਾ ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹਾ (ਮੁਹਾਲੀ) ਲਈ ਤਾਇਨਾਤ ਕੀਤੇ ਨੋਡਲ ਅਫ਼ਸਰ ਅਤੇ ਭਾਰਤ ਸਰਕਾਰ ਦੇ ਜੁਆਇੰਟ ਸਕੱਤਰ ਨੇ ਡਾ. ਐਨ. ਕੇ ਸਿਨਹਾ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਦਿੱਲੀ ਤੋਂ ਆਏ ਸਿਧਾਂਤ ਕੁਮਾਰ ਅਤੇ ਨਵੀਨ ਕੁਮਾਰ ਅਤੇ ਮੁਹਾਲੀ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਵੀ ਮੌਜੂਦ ਸਨ।
ਸ੍ਰੀ ਸਿਨਹਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਮੰਤਵ ਨਾਲ ‘ਜਲ ਸ਼ਕਤੀ ਅਭਿਆਨ’ ਸ਼ੁਰੂ ਕੀਤਾ ਗਿਆ ਹੈ। ਦੇਸ਼ ਦੇ 256 ਜ਼ਿਲ੍ਹਿਆ ਵਿੱਚ ਧਰਤੀ ਹੇਠਲਾ ਪਾਣੀ ਬਹੁਤ ਨੀਵੇਂ ਪੱਧਰ ’ਤੇ ਚਲਾ ਗਿਆ ਹੈ, ਜੋ ਬੇਹੱਦ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜਲ ਸੰਕਟ ਨਾਲ ਨਜਿੱਠਣ ਲਈ ਹਰੇਕ ਜ਼ਿਲ੍ਹੇ ਵਿੱਚ ਵੱਖਰੀ ਯੋਜਨਾ ਬਣਾਉਣ ਦੀ ਲੋੜ ਹੈ ਅਤੇ ਹਰੇਕ ਨੂੰ ਇਸ ਮਸਲੇ ਦੇ ਹੱਲ ਲਈ ਆਤਮ ਮੰਥਨ ਕਰਨਾ ਪਵੇਗਾ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ‘ਰੇਨ ਵਾਟਰ ਹਾਰਵੈਸਟਿੰਗ’ ਅਤੇ ‘ਰੂਫ਼ ਟਾਪ ਹਾਰਵੈਸਟਿੰਗ’ ਨੂੰ ਹੁਲਾਰਾ ਦੇਣ ’ਤੇ ਜ਼ੋਰ ਦੇਣ ਅਤੇ ਪਾਣੀ ਨੂੰ ਧਰਤੀ ਹੇਠ ਜੀਰਿਆ ਜਾਵੇ। ਝੋਨੇ ਦੀ ਸਿੱਧੀ ਬਿਜਾਈ ਅਤੇ ਤੁਪਕਾ ਸਿੰਚਾਈ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ।
ਸ੍ਰੀ ਸਿਨਹਾ ਨੇ ਕਿਹਾ ਕਿ ਪਾਣੀ ਦੇ ਘਟਦੇ ਜਾ ਰਹੇ ਪੱਧਰ ਨੂੰ ਰੋਕਣ ਲਈ ਤੇਜ਼ੀ ਨਾਲ ਕੰਮ ਕਰਨ ਦੀ ਲੋੜ ਹੈ। ਨਾਲ ਹੀ ਲੋਕਾਂ ਨੂੰ ਇਸ ਅਣਮੋਲ ਸੋਮੇ ਨੂੰ ਬਚਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਪਾਣੀ ਨੂੰ ਬਚਾਉਣ ਲਈ ਭਾਰਤ ਸਰਕਾਰ ਵੱਲੋਂ ਵਿੱਢੇ ਗਏ ਅਭਿਆਨ ਨੂੰ ਜਨ ਅੰਦੋਲਨ ਵਿੱਚ ਤਬਦੀਲ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ੍ਰੀ ਸਿਨਹਾ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਪੂਰੀ ਜ਼ਿੰਮੇਵਾਰ ਨਾਲ ਇਸ ਅਭਿਆਨ ਨੂੰ ਸਫ਼ਲ ਬਣਾਇਆ ਜਾਵੇਗਾ। ਸ੍ਰੀ ਸਿਨਹਾ, ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਅਤੇ ਹੋਰ ਅਧਿਕਾਰੀਆਂ ਨੇ ਬਾਅਦ ਵਿੱਚ ਜ਼ਿਲ੍ਹੇ ਦੀਆਂ ਉਨਾਂ ਥਾਵਾਂ ਦਾ ਵੀ ਦੌਰਾ ਕੀਤਾ, ਜਿੱਥੇ ਪਾਣੀ ਨੂੰ ਧਰਤੀ ਹੇਠ ਜੀਰਣ ਲਈ ਪ੍ਰਾਜੈਕਟ ਲਾਏ ਗਏ ਹਨ ਅਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਪੌਦੇ ਲਾਏ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…