Share on Facebook Share on Twitter Share on Google+ Share on Pinterest Share on Linkedin 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਾਏਗਾ ਮਾਰਕਫੈਡ: ਵਰੁਣ ਰੂਜ਼ਮ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਵਿੱਚ ਬੂਟੇ ਲਗਾ ਕੇ ਕੀਤਾ ਮੁਹਿੰਮ ਦਾ ਆਗਾਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦੀ ਸ਼ੁਰੂਆਤ ਅੱਜ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਲਗਾ ਕੇ ਕੀਤੀ ਗਈ। ਸ੍ਰੀ ਰੂਜ਼ਮ ਨੇ ਦੱਸਿਆ ਕਿ ਮਾਰਕਫੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਵੱਲੋਂ ਬੀਤੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਅਤੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿੱਚ ਹਰ ਅਧਿਕਾਰੀ ਨੂੰ 31 ਜੁਲਾਈ 2019 ਤੱਕ ਬੂਟੇ ਲਗਾਉਣ ਟੀਚਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਜਿੱਥੇ ਵਾਤਾਵਰਨ ਦੀ ਸ਼ੁੱਧੀ ਵਿੱਚ ਆਪਣਾ ਯੋਗਦਾਨ ਪਾਵੇਗੀ ਉੱਥੇ ਮਾਰਕਫੈੱਡ ਦੇ ਕਾਰਖ਼ਾਨਿਆਂ, ਗੁਦਾਮਾਂ ਅਤੇ ਸ਼ਾਖਾ ਦਫ਼ਤਰਾਂ ਵਿੱਚ ਫਲਦਾਰ ਬੂਟੇ ਲਾਏ ਜਾਣਗੇ। ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਬਾਲ ਮੁਕੰਦ ਸ਼ਰਮਾ, ਸੀਨੀਅਰ ਮੈਨੇਜਰ ਐਮਪੀਐਸ ਬਰਾੜ, ਉੱਚ ਲੇਖਾ ਅਫ਼ਸਰ ਦਮਨਪ੍ਰੀਤ ਕੌਰ, ਸੁਪਰਡੈਂਟ ਸਰਬਜੀਤ ਸਿੰਘ ਬਾਜਵਾ, ਪਲਾਂਟ ਦੇ ਡਿਪਟੀ ਜਨਰਲ ਮੈਨੇਜਰ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ