Share on Facebook Share on Twitter Share on Google+ Share on Pinterest Share on Linkedin ਕਲੋਜ਼ਰ ਰਿਪੋਰਟ: ਜੇ ਜੇਲ੍ਹਾਂ ’ਚ ਬੰਦ ਵਿਅਕਤੀ ਦੋਸ਼ੀ ਨਹੀਂ ਹਨ ਤਾਂ ਸੀਬੀਆਈ ਦੱਸੇ ਕੌਣ ਨੇ ਦੋਸ਼ੀ: ਸ਼ਿਕਾਇਤ ਕਰਤਾ ਸੀਬੀਆਈ ਵੱਲੋਂ ਬੇਅਦਬੀ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਪੇਸ਼ ਕਰਨਾ ਮੰਦਭਾਗੀ ਗੱਲ: ਰਣਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਸਬੰਧੀ ਸ਼ਿਕਾਇਤ ਕਰਤਾ ਰਣਜੀਤ ਸਿੰਘ ਵਾਸੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਜ਼ਿਲ੍ਹਾ ਫਰੀਦਕੋਟ) ਅਤੇ ਇਸੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੋਰਾ ਸਿੰਘ ਨੇ ਗੱਲਬਾਤ ਦੌਰਾਨ ਬੇਅਦਬੀ ਮਾਮਲੇ ਦੇ ਵੱਖ ਵੱਖ ਪਹਿਲੂਆਂ ’ਤੇ ਚਾਨਣਾ ਪਾਉਂਦਿਆਂ ਸੀਬੀਆਈ ਵੱਲੋਂ ਪੇਸ਼ ਕੀਤੀ ਕਲੋਜ਼ਰ ਰਿਪੋਰਟ ਨੂੰ ਮੰਦਭਾਗਾ ਦੱਸਿਆ। ਇਹ ਦੋਵੇਂ ਜਣੇ ਬੁੱਧਵਾਰ ਨੂੰ ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਆਪਣੇ ਵਕੀਲ ਗਗਨਪ੍ਰਦੀਪ ਸਿੰਘ ਬੱਲ ਅਤੇ ਨਵਦੀਪ ਸਿੰਘ ਬਿੱਟਾ ਨਾਲ ਨਿੱਜੀ ਤੌਰ ’ਤੇ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਪੇਸ਼ ਹੋਣ ਆਏ ਸਨ। ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਥਾਣਾ ਬਾਜ਼ਾਖਾਨਾ (ਫਰੀਦਕੋਟ) ਵਿੱਚ ਕਈ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਜਦੋਂਕਿ ਉਨ੍ਹਾਂ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੋਰਾ ਸਿੰਘ ਦੀ ਸ਼ਿਕਾਇਤ ’ਤੇ ਮਹਾਰਾਜ ਸਾਹਿਬ ਦੇ ਸਰੂਪ ਚੋਰੀ ਦਾ ਵੱਖਰਾ ਕੇਸ ਇਸੇ ਥਾਣੇ ਦਰਜ ਕੀਤਾ ਗਿਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮਾਂ ਵੱਲੋਂ ਬਕਾਇਦਾ ਕੰਧਾਂ ਉੱਤੇ ਗੁਮਨਾਮ ਭੜਕਾਊ ਪੋਸਟਰ ਲਗਾਏ ਗਏ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਸਬੰਧੀ ਪੰਜਾਬ ਪੁਲੀਸ ਦੀ ਸਿੱਟ ਨੇ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਹਵਾਲਾਤ ਵਿੱਚ ਬੰਦ ਕੀਤਾ ਗਿਆ ਸੀ ਲੇਕਿਨ ਹੁਣ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੇ ਸਮੁੱਚੇ ਘਟਨਾਕ੍ਰਮ ਦਾ ਰੁੱਖ ਹੀ ਬਦਲ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੜੀ ਮੁਸ਼ਕਲ ਅਤੇ ਲੋਕਾਂ ਦੇ ਵਿਰੋਧ ਦੇ ਚੱਲਦਿਆਂ ਪੁਲੀਸ ਨੇ ਬੇਅਦਬੀ ਘਟਨਾਵਾਂ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਫੜਿਆ ਗਿਆ ਸੀ ਲੇਕਿਨ ਹੁਣ ਸੀਬੀਆਈ ਕੋਲ ਪੜਾ ਜਿਹੜੀ ਜਾਦੂ ਦੀ ਛੜੀ ਸੀ ਕਿ ਉਸ ਨੇ ਕਹਿ ਦਿੱਤਾ ਕਿ ਇਸ ਕੇਸ ਨੂੰ ਖ਼ਤਮ ਕੀਤਾ ਜਾਵੇ। ਸ਼ਿਕਾਇਤ ਕਰਤਾਵਾਂ ਨੇ ਸੀਬੀਆਈ ਨੂੰ ਸਵਾਲ ਕੀਤਾ ਕਿ ਪੰਜਾਬ ਪੁਲੀਸ ਵੱਲੋਂ ਜਿਨ੍ਹਾਂ ਵਿਅਕਤੀਆਂ ਨੂੰ ਆਪਣੀ ਜਾਂਚ ਵਿੱਚ ਕਸੂਰਵਾਰ ਠਹਿਰਾਉਂਦੇ ਹੋਏ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸਨ। ਜੇਕਰ ਇਹ ਵਿਅਕਤੀ ਬੇਕਸੂਰ ਹਨ ਤਾਂ ਸੀਬੀਆਈ ਇਹ ਤਾਂ ਦੱਸੇ ਆਖ਼ਰਕਾਰ ਦੋਸ਼ੀ ਕੌਣ ਹਨ। ਕਿਉਂਕਿ ਇਹ ਵੀ ਸੱਚ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਤਾਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਬੇਅਦਬੀ ਦੀ ਘਟਨਾਵਾਂ ਤੋਂ ਬਾਅਦ ਇਕ ਦੁਕਾਨਦਾਰ ਦੀ ਮੌਤ ਹੋ ਗਈ ਸੀ। ਜਿਸ ਵਿੱਚ ਉਨ੍ਹਾਂ ਨੂੰ ਕਾਫੀ ਤੰਗ ਪ੍ਰੇਸ਼ਾਨ ਕੀਤਾ ਗਿਆ ਅਤੇ ਤਸ਼ੱਦਦ ਵੀ ਢਾਹਿਆ ਗਿਆ। ਕਹਿਣ ਤੋਂ ਭਾਵ ਦੁਕਾਨਦਾਰ ਦੀ ਮੌਤ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਸੀ ਲੇਕਿਨ ਵਾਹਿਗੁਰੂ ਦੀ ਕਿਰਪਾ ਨਾਲ ਉਹ ਬਚ ਗਏ। ਇਹੀ ਨਹੀਂ ਪੁਲੀਸ ਪਹਿਲਾਂ ਗ੍ਰੰਥੀ ਗੋਰਾ ਸਿੰਘ ਨੂੰ ਤੰਗ ਪ੍ਰੇਸ਼ਾਨ ਕਰਕੇ ਇਹ ਕਹਿੰਦੀ ਰਹੀ ਮਹਾਰਾਜ ਦੇ ਸਰੂਪ ਉਸ ਨੇ ਹੀ ਚੋਰੀ ਕਰਵਾਏ ਹਨ। ਇਸ ਤਰ੍ਹਾਂ ਉਨ੍ਹਾਂ ਨੇ ਆਪਣੇ ਪਿੰਡੇ ’ਤੇ ਸੰਤਾਪ ਭੋਗ ਕੇ ਬੜੀ ਮੁਸ਼ਕਲ ਨਾਲ ਇਸ ਕੇਸ ਨੂੰ ਇੱਥੇ ਤੱਕ ਪਹੁੰਚਾਇਆ ਗਿਆ ਸੀ ਅਤੇ ਪਿਛਲੇ ਸਮੇਂ ਦੌਰਾਨ ਇਹ ਮਾਮਲਾ ਪੂਰੇ ਵਿਸ਼ਵ ਵਿੱਚ ਛਾਇਆ ਰਿਹਾ ਹੈ। ਚੋਣਾਂ ਵੇਲੇ ਵੀ ਰਾਜਨੀਤਕ ਪਾਰਟੀਆਂ ਨੇ ਇਸ ਮੁੱਦੇ ਨੂੰ ਖੂਬ ਉਭਾਰਿਆ ਗਿਆ ਹੈ। ਪਰ ਹੁਣ ਸੀਬੀਆਈ ਦੀ ਉਕਤ ਕਾਰਵਾਈ ਨਾਲ ਅਚਾਨਕ ਸਾਰਾ ਕੁਝ ਉਲਟਾ ਪੁਲਟਾ ਹੋ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ