Share on Facebook Share on Twitter Share on Google+ Share on Pinterest Share on Linkedin ਲੋਕ ਇਨਸਾਫ਼ ਪਾਰਟੀ ਵੱਲੋਂ ‘ਸਾਡਾ ਪਾਣੀ ਸਾਡਾ ਹੱਕ’ ਮੁੱਦੇ ’ਤੇ ਵਿਸ਼ੇਸ਼ ਦਸਤਖ਼ਤੀ ਮੁਹਿੰਮ ਸ਼ੁਰੂ ਪੰਜਾਬ ਦੇ 21 ਲੱਖ ਲੋਕਾਂ ਤੋਂ ਦਸਖ਼ਤ ਕਰਵਾ ਕੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਿੱਚ ਕੇਸ ਦਾਇਰ ਕੀਤਾ ਜਾਵੇਗਾ: ਬੈਂਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਲੋਕ ਇਨਸਾਫ਼ ਪਾਰਟੀ ਵੱਲੋਂ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ‘ਸਾਡਾ ਪਾਣੀ ਸਾਡਾ ਹੱਕ’ ਮੁੱਦੇ ’ਤੇ ਮਜ਼ਬੂਤੀ ਨਾਲ ਪੰਜਾਬ ਦਾ ਪੱਖ ਰੱਖਣ ਲਈ ਵਿਸ਼ੇਸ਼ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੀ ਰਸਮੀ ਸ਼ੁਰੂਆਤ ਪਾਰਟੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੇਸ਼ਕੀਮਤੀ ਪਾਣੀ ਹੋਰਨਾਂ ਸੂਬਿਆਂ ਨੂੰ ਮੁਫ਼ਤ ਭੇਜਿਆ ਜਾ ਰਿਹਾ ਹੈ ਜਦੋਂਕਿ ਪੰਜਾਬ ਕੋਲ ਆਪਣੀ ਲੋੜ ਲਈ ਪਾਣੀ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੀਮਤ ਲਗਾਈ ਜਾਵੇ ਤਾਂ ਹੁਣ ਤੱਕ ਰਾਜਸਥਾਨ ਨੂੰ ਦਿੱਤੇ ਗਏ ਪਾਣੀ ਦੇ 16 ਲੱਖ ਕਰੋੜ ਰੁਪਏ ਬਕਾਇਆ ਬਣਦਾ ਹੈ ਜੋ ਕਿ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਸ੍ਰੀ ਬੈਂਸ ਨੇ ਕਿਹਾ ਕਿ ਇਸ ਸਬੰਧੀ 16 ਨਵੰਬਰ 2016 ਨੂੰ ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਪਹਿਲਾਂ ਹੀ ਮਤਾ ਪਾਸ ਹੋ ਚੁੱਕਾ ਹੈ ਅਤੇ ਜੇਕਰ ਇਹ ਰਾਸੀ ਪੰਜਾਬ ਨੂੰ ਮਿਲਦੀ ਹੈ ਤਾਂ ਇਸ ਨਾਲ ਜਿੱਥੇ ਪੰਜਾਬ ਸਿਰ ਚੜਿਆ ਕਰਜ਼ਾ ਲੱਥ ਸਕਦਾ ਹੈ, ਉੱਥੇ ਸਰਕਾਰੀ ਖਜਾਨੇ ਵਿੱਚ ਆਉਣ ਵਾਲੀ ਇਸ ਵੱਡੀ ਰਕਮ ਨਾਲ ਸਾਰੇ ਧਰਮ ਅਤੇ ਜਾਤਾਂ ਦੇ ਆਰਥਿਕ ਤੌਰ ’ਤੇ ਕਮਜੋਰ ਵਰਗ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਜਾ ਸਕਦੀ ਹੈ ਅਤੇ ਪੰਜਾਬ ਵਿੱਚ ਵਪਾਰ ਅਤੇ ਉਦਯੋਗ ਦੀ ਤਰੱਕੀ ਲਈ ਟੈਕਸਾਂ ਵਿੱਚ ਰਿਆਇਤ ਦਿੱਤੀ ਜਾ ਸਕਦੀ ਹੈ, ਬੇਘਰਾਂ ਨੂੰ ਵਧੀਆ ਮਕਾਨ ਦਿੱਤੇ ਜਾ ਸਕਦੇ ਹਨ, ਬੁਢਾਪਾ ਤੇ ਵਿਧਵਾ ਪੈਨਸ਼ਨਾਂ 10 ਹਜ਼ਾਰ ਰੁਪਏ ਕੀਤੀ ਜਾ ਸਕਦੀ ਹੈ, ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਹੋਣ ਵਾਲੇ ਇਲਾਜ਼ ਦਾ ਖਰਚਾ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵੱਲੋਂ ਪੰਜਾਬ ਨੂੰ ਬੰਜਰ ਹੋਣ ਅਤੇ ਪਾਣੀ ਨੂੰ ਬਚਾਉਣ ਲਈ ਇਹ ਜਲ ਅੰਦੋਲਨ ‘ਸਾਡਾ ਪਾਣੀ ਸਾਡਾ ਹੱਕ’ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਪੰਜਾਬ ਦੇ 21 ਲੱਖ ਲੋਕਾਂ ਤੋਂ ਦਸਖ਼ਤ ਕਰਵਾ ਕੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਿੱਚ ਕੇਸ ਦਾਇਰ ਕੀਤਾ ਜਾਵੇਗਾ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਨ੍ਹੀ ਬਰਾੜ, ਮੀਡੀਆ ਕੋਆਰਡੀਨੇਟਰ ਜਰਨੈਲ ਸਿੰਘ ਬੈਂਸ ਅਤੇ ਹੋਰ ਅਹੁਦੇਦਾਰ ਅਤੇ ਸਰਗਰਮ ਵਾਲੰਟੀਅਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ