Nabaz-e-punjab.com

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਬੋਰਡ ਤੇ ਰਿਹਾਇਸ਼ੀ ਕੰਪਲੈਕਸ ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਦੀ ਅਗਵਾਈ ਹੇਠ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਸ੍ਰੀ ਕਲੋਹੀਆ ਸਮੇਤ ਬੋਰਡ ਦੇ ਵਾਈਸ ਚੇਅਰਮੈਨ ਡਾ. ਬਲਦੇਵ ਸਚਦੇਵਾ ਅਤੇ ਸਕੱਤਰ ਮੁਹੰਮਦ ਤਈਅਬ ਨੇ ਸਕੂਲ ਬੋਰਡ ਦੇ ਮੁੱਖ ਦਫ਼ਤਰ ਅਤੇ ਰਿਹਾਇਸ਼ੀ ਕੰਪਲੈਕਸ ਸਮੇਤ ਖੇਤਰੀ ਦਫ਼ਤਰਾਂ ਵਿੱਚ ਵੱਖ ਵੱਖ ਕਿਸਮਾਂ ਦੇ 550 ਪੌਦੇ ਲਗਾਏ ਗਏ। ਇਸ ਮੌਕੇ ਕੰਟਰੋਲਰ (ਪ੍ਰੀਖਿਆਵਾਂ) ਸੁਖਵਿੰਦਰ ਕੌਰ ਸਰੋਇਆ, ਡਾਇਰੈਕਟਰ (ਅਕਾਦਮਿਕ) ਸ੍ਰੀਮਤੀ ਮਨਜੀਤ ਕੌਰ, ਡਾਇਰੈਕਟਰ (ਕੰਪਿਊਟਰ) ਡਾ. ਨਵਨੀਤ ਕੌਰ ਗਿੱਲ, ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ ਅਤੇ ਹੋਰਨਾਂ ਅਧਿਕਾਰੀ, ਕਰਮਚਾਰੀਆਂ ਅਤੇ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਮੁੱਖ ਦਫ਼ਤਰ ਅਤੇ ਰਿਹਾਇਸ਼ੀ ਕੰਪਲੈਕਸ ਵਿੱਚ ਕੁਲ 200 ਅਤੇ ਹਰ ਹਰੇਕ ਖੇਤਰੀ ਦਫ਼ਤਰ ਵਿੱਚ 21-21 ਪੌਦੇ ਲਗਾਏ ਗਏ।
ਇਸ ਮੌਕੇ ਬੋਲਦਿਆਂ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਇਹ ਐਲਾਨ ਵੀ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ 550ਵੀਂ ਵਰ੍ਹੇਗੰਢ ਨੂੰ ਸਮਰਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਸਮਾਰੋਹ ਦੇ ਮੌਕੇ ਕੀਤੇ ਜਾਣ ਵਾਲੇ ਸਮਾਰੋਹ ਮੌਕੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਵਿਲੱਖਣ ਸਮਰਥਾ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਇਹ ਪਿਰਤ ਵਿਲੱਖਣ ਸਮਰਥਾ ਵਾਲੇ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕਰਨ ਲਈ ਹਰੇਕ ਸਾਲ ਨਿਭਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…