Nabaz-e-punjab.com

ਆਟਾ-ਦਾਲ: ਅਕਾਲੀ ਕੌਂਸਲਰ ਵੱਲੋਂ ਪਿੰਡ ਕੁੰਭੜਾ ਵਿੱਚ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ, ਨਵੇਂ ਫਾਰਮ ਭਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ (ਵਾਰਡ ਨੰਬਰ-39) ਵਿੱਚ ਆਟਾ-ਦਾਲ ਸਕੀਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਸ੍ਰੀਮਤੀ ਰਮਨਪ੍ਰੀਤ ਕੌਰ ਕੁੰਭੜਾ ਵੱਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀ ਸਹੂਲਤ ਲਈ ਨੀਲੇ ਕਾਰਡ ਧਾਰਕਾਂ ਦੀ ਵੈਰੀਫਿਕੇਸ਼ਨ ਕਰਕੇ ਮੌਕੇ ’ਤੇ ਫਾਰਮ ਭਰੇ ਗਏ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਮੇਸ਼ ਸਿੰਘ ਕੁੰਭੜਾ ਨੇ ਦੱਸਿਆ ਕਿ ਪਿੰਡ ਕੁੰਭੜਾ ਵਿੱਚ ਜਿਨ੍ਹਾਂ ਵਿਅਕਤੀਆਂ ਦੇ ਨੀਲੇ ਕਾਰਡ ਬਣੇ ਹੋਏ ਹਨ। ਉਨ੍ਹਾਂ ਦੇ ਵੈਰੀਫਿਕੇਸ਼ਨ ਕਰਕੇ ਫਾਰਮ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਨੀਲੇ ਕਾਰਡ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਪਰਿਵਾਰਾਂ ਦੇ ਨੀਲੇ ਕਾਰਡ ਨਹੀਂ ਬਣੇ ਹਨ, ਉਨ੍ਹਾਂ ਵਿਅਕਤੀਆਂ ਦੇ ਨਵੇਂ ਸਿਰਿਓਂ ਫਾਰਮ ਭਰੇ ਜਾ ਰਹੇ ਹਨ ਅਤੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਮਹਿਲਾ ਕੌਂਸਲਰ ਵੱਲੋਂ ਮੌਕੇ ’ਤੇ ਹੀ ਫਾਰਮ ਤਸਦੀਕ ਕਰਕੇ ਵੈਰੀਫਿਕੇਸ਼ਨ ਦਾ ਕੰਮ ਨਾਲੋ ਨਾਲ ਨਿਬੇੜਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…