Nabaz-e-punjab.com

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਏਡੀਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਸਰਕਾਰੀ ਕਾਲਜ ਫੇਜ਼-6 ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਸਮਾਗਮ ਲਈ ਲਾਈਆਂ ਗਈਆਂ ਹਨ, ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਸ੍ਰੀ ਬੈਂਸ ਨੇ ਦੱਸਿਆ ਕਿ ਸਮਾਰੋਹ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕੰਨੂ ਥਿੰਦ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਰੀਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਸੁਖਵਿੰਦਰ ਕੁਮਾਰ ਅਤੇ ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰ ਅਮਨਪ੍ਰੀਤ ਸਿੰਘ ਬੈਂਸ ਅਤੇ ਵੱਖ-ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…