Nabaz-e-punjab.com

ਮੁਹਾਲੀ ਦੇ ਨਵੇਂ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਮੁੜ ਅਹੁਦਾ ਸੰਭਾਲਿਆ

ਕਾਨੂੰਨ ਵਿਵਸਥਾ ਦੀ ਹਾਲਤ, ਅਪਰਾਧਾਂ ਤੇ ਕਾਬੂ ਅਤੇ ਨਸ਼ਾ ਸਪਲਾਈ ਲਾਈਨ ਤੋੜਨ ਨੂੰ ਤਰਜ਼ੀਹ ਦਿੱਤੀ ਜਾਵੇਗੀ: ਚਾਹਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ:
ਮੁਹਾਲੀ ਦੇ ਨਵੇਂ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਸ਼ੁੱਕਰਵਾਰ ਨੂੰ ਦੁਬਾਰਾ ਆਪਣਾ ਅਹੁਦਾ ਸੰਭਾਲ ਲਿਆ ਹੈ। ਬੀਤੀ 12 ਫਰਵਰੀ ਨੂੰ ਸ੍ਰੀ ਚਾਹਲ ਨੂੰ ਇੱਥੋਂ ਬਦਲ ਕੇ ਜ਼ਿਲ੍ਹਾ ਤਰਨਤਾਰਨ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਸੀ ਲੇਕਿਨ 5 ਮਹੀਨੇ ਬਾਅਦ ਉਹ ਮੁੜ ਮੁਹਾਲੀ ਵਿੱਚ ਵਾਪਸ ਆ ਗਏ ਹਨ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕਾਨੂੰਨ ਵਿਵਸਥਾ ਦੀ ਹਾਲਤ, ਅਪਰਾਧਾਂ ’ਤੇ ਕਾਬੂ ਪਾਉਣ ਅਤੇ ਨਸ਼ਾ ਸਪਲਾਈ ਲਾਈਨ ਤੋੜਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਅਤੇ ਸਟਰੀਟ ਕਰਾਈਮ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮੁਹਾਲੀ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ ਅਤੇ ਉਹ ਇੱਥੋਂ ਦੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਟਰੈਫ਼ਿਕ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਟਰੈਫ਼ਿਕ ਵਿਵਸਥਾ ਵਿੱਚ ਸੁਧਾਰ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਮੁੱਖ ਸੜਕਾਂ ਕਿਨਾਰੇ ਅਣਅਧਿਕਾਰਤ ਤੌਰ ’ਤੇ ਖੜੇ ਵਾਹਨਾਂ ਦੇ ਚਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਕਾਨੂੰਨ ਵਿਵਸਥਾ ਦਾ ਹੀ ਅਹਿਮ ਹਿੱਸਾ ਹੈ ਅਤੇ ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਆਵਾਜਾਈ ਵਿੱਚ ਸੁਧਾਰ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਵਿੱਚ ਆਮ ਲੋਕਾਂ ਦਾ ਭਰੋਸਾ ਵਧਾਉਣ ਲਈ ਉਹ ਲੋੜੀਂਦੇ ਕਦਮ ਚੁੱਕਣਗੇ ਅਤੇ ਖ਼ੁਦ ਵੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਪਲਬਧ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਜ਼ਿਆਦਤੀ ਸਬੰਧੀ ਪੀੜਤ ਲੋਕ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਪੁਲੀਸ ਹਰ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਕੰਮ ਕਰੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁਲਜ਼ਮਾਂ ਨੂੰ ਫੜਨ ਅਤੇ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਪੁਲੀਸ ਦਾ ਪੂਰਾ ਸਹਿਯੋਗ ਦੇਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…