Nabaz-e-punjab.com

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ‘ਯੁਵਾ ਦਿਵਸ’ ਸਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ ’ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਾਟਕ, ਭਾਸ਼ਣ, ਕਵਿਤਾ ਰਾਹੀਂ ਦੱਸਿਆ ਕਿ ਕਿਸੇ ਵੀ ਦੇਸ਼ ਦਾ ਵਿਕਾਸ ਇਸ ਗੱਲ ’ਤੇ ਨਿਰਭਰ ਕਰਦਾ ਹੈ ਕਿ ਸਬੰਧਤ ਦੇਸ਼ ਦੇ ਨੌਜਵਾਨ ਕਿੰਨੇ ਕੁ ਪ੍ਰਗਤੀਸ਼ੀਲ ਹਨ ਅਤੇ ਹਰ ਕੰਮ ਵਿੱਚ ਕਿੰਨੇ ਜ਼ਿਆਦਾ ਨਿਪੁੰਨ ਹਨ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰ ਨੌਜਵਾਨ ਵਿੱਚ ਇਹੋ ਜਿਹੀ ਸ਼ਕਤੀ ਹੁੰਦੀ ਹੈ, ਜੋ ਆਉਣ ਵਾਲੇ ਕੱਲ੍ਹ ਨੂੰ ਚੰਗਾ ਬਣਾ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਸਕੂਲ ਵਿੱਚ ਪ੍ਰਾਇਮਰੀ ਸਿੱਖਿਆ ਅਤੇ ਸਖਤ ਮਿਹਨਤ ਨਾਲ ਹਾਸਲ ਕੀਤੀ ਮਿਆਰੀ ਪੜ੍ਹਾਈ ਉਸ ਦੇ ਜ਼ਿੰਦਗੀ ਭਰ ਕੰਮ ਆਉਂਦੀ ਹੈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਦੇਸ਼ ਨੂੰ ਕੁਸ਼ਲ ਨੌਜਵਾਨਾਂ ਦੀ ਲੋੜ ਹੈ। ਪ੍ਰਗਤੀਸ਼ੀਲ ਨੌਜਵਾਨ ਹੀ ਦੇਸ਼ ਦੀ ਉੱਨਤੀ ਵਿੱਚ ਸਹਾਇਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਮਾਜਿਕ ਪਰਿਵਰਤਨ ਲਈ ਨੌਜਵਾਨ ਵਰਗ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…