Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਨੇ ਸਰਕਾਰੀ ਸਕੂਲ ਤੇ ਪਾਰਕਾਂ ਵਿੱਚ 200 ਤੋਂ ਵੱਧ ਪੌਦੇ ਲਗਾਏ ਵਾਤਾਵਰਨ ਦੀ ਸ਼ੁੱਧਤਾ ਲਈ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣ: ਜਥੇਦਾਰ ਅਮਰੀਕ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ: ਲਾਇਨਜ਼ ਕਲੱਬ ਮੁਹਾਲੀ ਵੱਲੋਂ ਮੁਹਾਲੀ ਨੂੰ ਹਰਿਆ ਭਰਿਆ ਬਣਾਉਣ ਲਈ ਵੱਡੇ ਪੱਧਰ ’ਤੇ ਵਣ ਮਹਾਂਉਤਸਵ ਮਨਾਇਆ ਗਿਆ। ਇਸ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-2, ਕਮਿਊਨਿਟੀ ਸੈਂਟਰ ਅਤੇ ਵੱਖ ਵੱਖ ਪਾਰਕਾਂ ਵਿੱਚ 200 ਤੋਂ ਵੱਧ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੁਹਿੰਮ ਦਾ ਰਸਮੀ ਉਦਘਾਟਨ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਟਕਸਾਲੀ ਜਥੇਦਾਰ ਅਮਰੀਕ ਸਿੰਘ ਨੇ ਸਕੂਲ ਦੇ ਗਰਾਉਂਡ ਵਿੱਚ ਇਕ ਪੌਦਾ ਲਗਾ ਕੇ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਪਹਿਲਾਂ ਤੋਂ ਲੱਗੇ ਫੁਲ ਪੌਦਿਆਂ ਦੀ ਆਪਣੇ ਬੱਚਿਆਂ ਵਾਂਗ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਅਤੇ ਕੌਂਸਲਰ ਬੀਬਾ ਜਸਪ੍ਰੀਤ ਕੌਰ ਅਤੇ ਸੀਨੀਅਰ ਯੂਥ ਆਗੂ ਰਾਜਾ ਕੰਵਰਜੋਤ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਲਾਇਨਜ਼ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣੇ ਘਰਾਂ, ਦਫ਼ਤਰਾਂ ਅਤੇ ਹੋਰ ਖਾਲੀ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਇਸ ਦੌਰਾਨ ਸਕੂਲੀ ਬੱਚਿਆਂ ਨੂੰ ਲੱਡੂ ਵੰਡੇ ਗਏ ਅਤੇ ਖੀਰ ਪੂੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ, ਜ਼ੋਨਲ ਚੇਅਰਮੈਨ ਹਰਪ੍ਰੀਤ ਸਿੰਘ ਅਟਵਾਲ, ਅਮਰਜੀਤ ਸਿੰਘ ਬਜਾਜ, ਜੇਐਸ ਰਾਹੀ, ਗੁਰਚਰਨ ਸਿੰਘ, ਇੰਜ. ਕਰਨੈਲ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ ਤੁਰ, ਡੀਐਸ ਚੰਦੋਕ, ਕੁਲਵੰਤ ਸਿੰਘ ਸੰਧੂ, ਆਰਕੇ ਗਰਗ, ਰਜਿੰਦਰ ਚੌਹਾਨ ਅਤੇ ਐਸਕੇ ਭੱਲਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ