Nabaz-e-punjab.com

ਕੌਂਸਲਰ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਮਾਰਕੀਟ ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਹੋਇਆ ਸ਼ੁਰੂ

ਇਲਾਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ: ਬੀਬਾ ਜਸਪ੍ਰੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਪਿਛਲੇ ਕਈ ਦਹਾਕਿਆਂ ਤੋਂ ਫੇਜ਼-2 ਦੀ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੀ ਮੰਗ ਸੀ ਕਿ ਮਾਰਕੀਟ ਵਿੱਚ ਪੇਵਰ ਬਲਾਕ ਲਗਾਈ ਜਾਵੇ ਅਤੇ ਮਾਰਕੀਟ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ। ਉਨ੍ਹਾਂ ਦੀ ਇਸ ਜ਼ਰੂਰੀ ਮੰਗ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਕੌਂਸਲਰ ਬੀਬਾ ਜਸਪ੍ਰੀਤ ਕੌਰ ਮੁਹਾਲੀ ਨੇ ਮਾਰਕੀਟ ਦੇ ਪਤਵੰਤੇ ਸੱਜਣਾਂ ਦੀ ਹਾਜ਼ਰੀ ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੇ ਦੱਸਿਆ ਕਿ ਫੇਜ਼-2 ਦੀ ਮਾਰਕੀਟ ਦਾ ਪੂਰਨ ਵਿਕਾਸ ਕੀਤਾ ਜਾਵੇਗਾ ਅਤੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਮੁਹਾਲੀ ਦਾ ਵਿਕਾਸ ਬੁਲੰਦੀਆਂ ਛੂਹ ਰਿਹਾ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਮੁਹਾਲੀ, ਸ਼ੋਅਰੂਮਾਂ ਦੀ ਮਾਰਕੀਟ ਦੇ ਪ੍ਰਧਾਨ ਪ੍ਰੇਮ ਅਰੋੜਾ, ਬੂਥ ਮਾਰਕੀਟ ਦੇ ਪ੍ਰਧਾਨ ਕੁਲਦੀਪ ਚੰਦ, ਰਜਿੰਦਰ ਸਿੰਘ ਧਰਮਗੜ੍ਹ, ਕੁਲਵਿੰਦਰ ਕੰਬਾਲਾ, ਕਰਨਬੀਰ ਸਿੰਘ ਕੰਬਾਲਾ, ਜੋਗਿੰਦਰ ਸਿੰਘ ਸੌਂਧੀ ਪ੍ਰਧਾਨ ਗੁਰਦੁਆਰਾ ਸਾਹਿਬ ਫੇਜ਼-2, ਐਮਆਰ ਅਰੋੜਾ, ਰਾਜਦੀਪ ਸਿੰਘ, ਅਸ਼ਮਨ ਅਰੋੜਾ, ਕੁਲਵੰਤ ਸਿੰਘ, ਲਲਿਤ ਅਗਰਵਾਲ, ਮਦਨ ਲਾਲ, ਦਲਬੀਰ ਸਿੰਘ, ਦੀਨਾ ਨਾਥ, ਅਜੇ ਕੁਮਾਰ ਜੈਨ, ਹਨੀ ਬਾਂਸਲ, ਓਮ ਪ੍ਰਕਾਸ਼ ਸਿੰਘ, ਪ੍ਰੀਤਮ ਕੌਰ, ਕਾਂਤਾ ਦੇਵੀ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…