Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਤੇ ਸਿੱਖ ਸੰਗਤ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ: ਚੰਦੂਮਾਜਰਾ ਬਿਦਰ ਤੋਂ ਮੁਹਾਲੀ ਆ ਰਹੇ ਨਗਰ ਕੀਰਤਨ ਦੇ ਸਵਾਗਤ ਲਈ ਅਕਾਲੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ: ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਅੱਗੇ ਆਉਣ। ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਮੀਟਿੰਗ ਕਰਕੇ ਸ੍ਰੀ ਚੰਦੂਮਾਜਰਾ ਨੇ 25 ਜੁਲਾਈ ਨੂੰ ਬਿਦਰ ਤੋਂ ਮੁਹਾਲੀ ਆ ਰਹੇ ਵਿਸ਼ਾਲ ਨਗਰ ਕੀਰਤਨ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਸਮੁੱਚੀ ਮਾਨਵਤਾ ਦੇ ਰਹਿਬਰ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸਮੁੱਚੇ ਸਿੱਖ ਜਗਤ ਨੂੰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਹੋ ਰਹੇ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ 10 ਅਗਸਤ ਨੂੰ ਨੇਤਾ ਜੀ ਪਾਰਕ ਕਲਕੱਤਾ ਵਿੱਚ ਵਿਸ਼ਾਲ ਸਮਾਗਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਉੱਤਰੀ ਪੂਰਬੀ ਸੂਬਿਆਂ ਦੀ ਸੰਗਤ ਭਾਰੀ ਗਿਣਤੀ ਵਿੱਚ ਹਿੱਸਾ ਲਵੇਗੀ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਸ਼ਿਰਕਤ ਕਰਨਗੇ। ਇਸ ਤਰ੍ਹਾਂ ਭੋਪਾਲ (ਮੱਧ ਪ੍ਰਦੇਸ਼), ਮੁੰਬਈ (ਮਹਾਰਾਸ਼ਟਰ) ਵਿੱਚ ਵੀ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮਾਂਤਰੀ ਪੱਧਰ ’ਤੇ ਬਗਦਾਦ (ਇਰਾਕ), ਢਾਕਾ (ਬੰਗਲਾਦੇਸ਼) ਅਤੇ ਨੇਪਾਲ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਨਗਰ ਕੀਰਤਨ, ਗੋਸ਼ਟੀਆਂ ਤੇ ਸੈਮੀਨਾਰ ਕਰਵਾਏ ਜਾ ਰਹੇ ਹਨ। ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਸਾਰੇ ਅਕਾਲੀ ਆਗੂ ਅਤੇ ਵਰਕਰ ਪੂਰੇ ਜ਼ੋਸ ਨਾਲ 25 ਜੁਲਾਈ ਨੂੰ ਬਿਦਰ ਤੋਂ ਆ ਰਹੇ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕਰਨ। ਗੁਰਦੁਆਰਾ ਅੰਬ ਸਾਹਿਬ ਤੋਂ ਫੇਜ਼-7 ਤੱਕ ਬੀਬੀ ਪਰਮਜੀਤ ਕੌਰ ਲਾਂਡਰਾਂ, ਫੇਜ਼-7 ਤੋਂ ਫੇਜ਼-3ਬੀ 1 ਤੱਕ ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਫੂਲਰਾਜ ਸਿੰਘ, ਫੇਜ਼-5 ਤੋਂ ਮਦਨਪੁਰਾ ਚੌਕ ਤੱਕ ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਫੇਜ਼-3 ਤੇ ਫੇਜ਼-5 ਦੀਆਂ ਟਰੈਫ਼ਿਕ ਲਾਈਟਾਂ ਦਾ ਖੇਤਰ ਮੇਅਰ ਧੜੇ ਦੇ ਕੌਂਸਲਰ ਆਰਪੀ ਸ਼ਰਮਾ, ਫੇਜ਼-4 ਤੋਂ ਫਰਨੀਚਰ ਮਾਰਕੀਟ ਤੱਕ ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲੇ ਕੁਲਦੀਪ ਕੌਰ ਕੰਗ ਦੀ ਡਿਊਟੀ ਲਗਾਈ ਗਈ। ਇਸ ਮੌਕੇ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਅਕਾਲੀ ਦਲ (ਸ਼ਹਿਰੀ) ਦੇ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਬੀਸੀ ਸੈੱਲ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ, ਆਰਪੀ ਸ਼ਰਮਾ, ਅਮਰਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਬੀਬੀ ਕਸ਼ਮੀਰ ਕੌਰ, ਰਮਨਦੀਪ ਸਿੰਘ ਬਾਵਾ, ਅਮਰ ਸਿੰਘ ਭਰਤਪੁਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ