Nabaz-e-punjab.com

ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਸਰਕਾਰੀ ਸਕੂਲ ਹੋਰ ਥਾਵਾਂ ’ਤੇ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਫੇਜ਼-7 ਦੇ ਜਨਰਲ ਸਕੱਤਰ ਅਤੇ ਸਮਾਜ ਸੇਵੀ ਆਗੂ ਪ੍ਰਭਦੀਪ ਸਿੰਘ ਬੋਪਾਰਾਏ ਦੀ ਅਗਵਾਈ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-7 ਅਤੇ ਪਿੰਡ ਝਿਊਰਹੇੜੀ ਦੇ ਸ਼ਮਸ਼ਾਨਘਾਟ ਸਮੇਤ ਹੋਰ ਖਾਲੀ ਥਾਵਾਂ ’ਤੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਸਰਕਾਰੀ ਸਕੂਲ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਜਗਦੇਵ ਸਿੰਘ ਨੇ ਕੀਤਾ ਅਤੇ ਸਕੂਲੀ ਬੱਚਿਆਂ ਅਤੇ ਆਮ ਸ਼ਹਿਰੀਆਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ।
ਇਸ ਮੌਕੇ ਪ੍ਰਭਦੀਪ ਸਿੰਘ ਬੋਪਾਰਾਏ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਵਾਤਾਵਰਨ ਨੂੰ ਬਚਾਉਣਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰੀ ਆਬੋ ਹਵਾ ਮੁਹੱਈਆ ਕਰਵਾਉਣੀ ਚਾਹੁੰਦੇ ਤਾਂ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੌਦਿਆਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲਈ ਹੈ। ਇਸ ਮੌਕੇ ਭੁਪਿੰਦਰਪਾਲ ਕੌਰ, ਉੱਤਮਜੀਤ ਸਿੰਘ, ਸੰਦੀਪ ਸੰਧੂ ਅਤੇ ਸਕੂਲ ਸਟਾਫ਼ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…