Share on Facebook Share on Twitter Share on Google+ Share on Pinterest Share on Linkedin ਉਸਾਰੀ ਕਿਰਤੀਆਂ ਲਈ ਵੱਡਾ ਸਹਾਰਾ ਬਣਿਆ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਛੇ ਮਹੀਨਿਆਂ ਵਿੱਚ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਦਿੱਤਾ ਸਾਢੇ 3 ਕਰੋੜ ਦਾ ਵਿੱਤੀ ਲਾਭ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ: ਪੰਜਾਬ ਸਰਕਾਰ ਵੱਲੋਂ ਕਿਰਤੀਆਂ ਦੀ ਬਿਹਤਰੀ ਅਤੇ ਭਲਾਈ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਕਿਰਤੀਆਂ ਨੂੰ ਲਾਭ ਪਹੁੰਚਾਉਣ ਦੀ ਲੜੀ ਤਹਿਤ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਵੱਲੋਂ 1 ਜਨਵਰੀ 2019 ਤੋਂ 30 ਜੂਨ 2019 ਦੌਰਾਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ 2274 ਉਸਾਰੀ ਕਿਰਤੀਆਂ ਨੂੰ ਰਜਿਸਟਰਡ ਕੀਤਾ ਗਿਆ।ਮੁਹਾਲੀ ਦੇ ਸਹਾਇਕ ਕਿਰਤ ਕਮਿਸ਼ਨਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਵੱਖ ਵੱਖ ਸਕੀਮਾਂ ਵਿੱਚ ਰਜਿਸਟਰਡ ਉਸਾਰੀ ਕਿਰਤੀਆਂ ਨੂੰ 3 ਕਰੋੜ 41 ਲੱਖ 87 ਹਜ਼ਾਰ 645 ਰੁਪਏ ਦਾ ਲਾਭ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਵੱਲੋਂ ਕਿਰਤੀਆਂ ਦੀ ਬਿਹਤਰੀ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਰਜਿਸਟਰਡ ਉਸਾਰੀ ਕਾਮਿਆਂ ਨੂੰ ਹੀ ਮਿਲਦਾ ਹੈ। ਉਨ੍ਹਾਂ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਦਿਆਂ ਅਪੀਲ ਕੀਤੀ ਕਿ ਉਹ ਰਜਿਸਟਰੇਸ਼ਨ ਕਰਵਾ ਕੇ ਬੋਰਡ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ। ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਵੱਲੋਂ ਵਜ਼ੀਫ਼ਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਰਜਿਸਟਰਡ ਉਸਾਰੀ ਕਿਰਤੀਆਂ ਦੇ ਪਹਿਲੀ ਤੋਂ ਪੰਜਵੀਂ ਤੱਕ ਪੜ੍ਹਦੇ ਲੜਕਿਆਂ ਲਈ 3 ਹਜ਼ਾਰ ਰੁਪਏ ਅਤੇ ਲੜਕੀਆਂ ਲਈ 5 ਹਜ਼ਾਰ ਰੁਪਏ, ਛੇਵੀਂ ਤੋਂ ਅੱਠਵੀਂ ਤੱਕ ਪੜ੍ਹਦੇ ਲੜਕਿਆਂ ਲਈ 5 ਹਜ਼ਾਰ ਰੁਪਏ ਅਤੇ ਲੜਕੀਆਂ ਵਾਸਤੇ 7 ਹਜ਼ਾਰ ਰੁਪਏ, 9ਵੀਂ ਤੇ 10ਵੀਂ ਜਮਾਤ ਵਿੱਚ ਪੜ੍ਹਦੇ ਲੜਕਿਆਂ ਲਈ 10 ਹਜ਼ਾਰ ਰੁਪਏ ਅਤੇ ਲੜਕੀਆਂ ਲਈ 13 ਹਜ਼ਾਰ ਰੁਪਏ ਅਤੇ 11ਵੀਂ ਤੇ 12ਵੀਂ ਵਿੱਚ ਪੜ੍ਹਦੇ ਲੜਕਿਆਂ ਲਈ 20 ਹਜ਼ਾਰ ਰੁਪਏ ਅਤੇ ਲੜਕੀਆਂ ਲਈ 25 ਹਜ਼ਾਰ ਰੁਪਏ ਪ੍ਰਤੀ ਸਾਲ ਵਜ਼ੀਫ਼ਾ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਕਾਲਜ ਵਿਦਿਆਰਥੀ (ਗਰੈਜੂਏਟ ਕੋਰਸਾਂ) ਆਈ.ਟੀ.ਆਈ./ਪੋਲੀਟੈਕਨਿਕ ਤੇ ਤਕਨੀਕੀ ਕੋਰਸ/ਬੀ.ਐਸ.ਈ. ਨਰਸਿੰਗ ਲਈ ਲੜਕਿਆਂ ਵਾਸਤੇ 25 ਹਜ਼ਾਰ ਰੁਪਏ ਅਤੇ ਲੜਕੀਆਂ ਲਈ 30 ਹਜ਼ਾਰ ਰੁਪਏ, ਮੈਡੀਕਲ/ਇੰਜੀਨੀਅਰਿੰਗ ਡਿਗਰੀ ਕੋਰਸ/ਐਮਬੀਬੀਐਸ ਲਈ ਲੜਕਿਆਂ ਲਈ 40 ਹਜ਼ਾਰ ਅਤੇ ਲੜਕੀਆਂ ਲਈ 50 ਹਜ਼ਾਰ ਰੁਪਏ ਪ੍ਰਤੀ ਸਾਲ ਵਜ਼ੀਫ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬੋਰਡ ਦੀ ਸ਼ਗਨ ਸਕੀਮ ਤਹਿਤ ਉਸਾਰੀ ਕਿਰਤੀਆਂ ਦੀਆਂ ਲੜਕੀਆਂ ਦੀ ਸ਼ਾਦੀ ਲਈ ਅਤੇ ਇਸਤਰੀ ਕਿਰਤੀ ਦੀ ਆਪਣੀ ਸ਼ਾਦੀ ਲਈ 31 ਹਜ਼ਾਰ ਰੁਪਏ ਦਾ ਸ਼ਗਨ ਬੋਰਡ ਵੱਲੋਂ ਦਿੱਤਾ ਜਾਂਦਾ ਹੈ। ਇਹ ਲਾਭ ਸਰਕਾਰ ਦੀ ਕਿਸੇ ਹੋਰ ਸਕੀਮ ਤਹਿਤ ਲਾਭ ਲੈ ਰਹੇ ਲਾਭਪਾਰਤੀ ਨੂੰ ਵੀ ਮਿਲੇਗਾ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਹਾਦਸੇ ਵਿੱਚ ਮੌਤ ਹੋਣ ਜਾਂ ਪੂਰਨ ਰੂਪ ਵਿੱਚ ਅਪੰਗ ਹੋਣ ’ਤੇ 4 ਲੱਖ ਰੁਪਏ ਦੀ ਰਾਸ਼ੀ ਅਤੇ ਕੁਦਰਤੀ ਮੌਤ ਹੋਣ ’ਤੇ 3 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਧਾਰਮਿਕ/ਇਤਿਹਾਸਕ ਸਥਾਨਾਂ ਆਦਿ ’ਤੇ ਜਾਣ ਲਈ 2 ਸਾਲ ਵਿੱਚ ਇਕ ਵਾਰ 2 ਹਜ਼ਾਰ ਰੁਪਏ ਦੀ ਸਹੂਲਤ ਐਲਟੀਸੀ ਵਜੋਂ ਦਿੱਤੀ ਜਾਂਦੀ ਹੈ। ਖਤਰਨਾਕ ਬਿਮਾਰੀਆਂ ਜਿਵੇਂ ਕਿ ਕੈਂਸਰ ਦਾ ਇਲਾਜ, ਹਾਰਟ ਸਰਜਰੀ ਜਾਂ ਕਿਡਨੀ ਟਰਾਂਸਪਲਾਂਟ ਲਈ ਕਿਰਤੀ ਅਤੇ ਉਸ ਦੇ ਪਰਿਵਾਰ ਨੂੰ 1 ਲੱਖ ਰੁਪਏ ਤੱਕ ਦੀ ਵਿੱਤੀ ਮਦਦ ਦਿੱਤੀ ਜਾਂਦੀ ਹੈ। ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਸਾਰੀ ਕਿਰਤੀ ਜਾਂ ਉਸ ਦੇ ਪਰਿਵਾਰਕ ਮੈਂਬਰ ਦੀ ਮੌਤ ਹੋਣ ਮਗਰੋਂ ਸਸਕਾਰ ਅਤੇ ਅੰਤਿਮ ਅਰਦਾਸ ਲਈ 20 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਸਾਰੀ ਕਿਰਤੀ ਦੇ ਘਰ ਪਹਿਲੇ ਦੋ ਬੱਚਿਆਂ ਤੱਕ ਲੜਕਾ ਪੈਦਾ ਹੋਣ ’ਤੇ 5 ਹਜ਼ਾਰ ਰੁਪਏ ਉਸ ਦੇ ਖਾਤੇ ਵਿੱਚ ਅਤੇ ਲੜਕੀ ਪੈਦਾ ਹੋਣ ’ਤੇ 51 ਹਜ਼ਾਰ ਰੁਪਏ ਦੀ (ਫਿਕਸ ਡਿਪੋਜ਼ਿਟ) ਐਫ.ਡੀ. ਕਰਵਾ ਦਿੱਤੀ ਜਾਂਦੀ ਹੈ। ਉਸਾਰੀ ਮਜ਼ਦੂਰਾਂ ਦੇ ਮਾਨਸਿਕ ਰੋਗ ਜਾਂ ਅਪੰਗਤਾ ਨਾਲ ਜੂਝ ਰਹੇ ਬੱਚਿਆਂ ਦੀ ਸੰਭਾਲ ਲਈ ਜਿੱਥੇ 20 ਹਜ਼ਾਰ ਰੁਪਏ ਦਾ ਸਾਲਾਨਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਉੱਥੇ ਉਸਾਰੀ ਕਿਰਤੀਆਂ ਨੂੰ ਐਨਕ ਲਈ 800 ਰੁਪਏ, ਦੰਦਾਂ ਲਈ 5 ਹਜ਼ਾਰ ਰੁਪਏ ਅਤੇ ਕੰਨਾਂ ਦੀ ਮਸ਼ੀਨ ਲਈ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਨੂੰ 60 ਸਾਲ ਦੀ ਉਮਰ ਅਤੇ 3 ਸਾਲ ਦੀ ਮੈਂਬਰਸ਼ਿਪ ਪੂਰੀ ਕਰਨ ਮਗਰੋਂ 2000 ਰੁਪਏ ਪ੍ਰਤੀ ਮਹੀਨਾ ਲਾਭ ਦਿੱਤਾ ਜਾਂਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ