Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਨੇ 102 ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ

ਅੰਮ੍ਰਿਤਸਰ ਵਿੱਚ ਖੋਲ੍ਹਿਆ ਜਾਵੇਗਾ ਆਯੁਰਵੈਦਿਕ ਨਸ਼ਾ-ਮੁਕਤੀ ਕੇਂਦਰ, ਪ੍ਰਸਤਾਵ ਕੇਂਦਰ ਨੂੰ ਭੇਜਿਆ

117 ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਖੋਲੇ੍ਹ ਜਾਣਗੇ ਹੈਲਥ ਐਂਡ ਵੈਲਨੈਸ ਸੈਂਟਰ

ਡਾਕਟਰਾਂ ਨੂੰ ਮਰੀਜ਼ਾਂ ਨਾਲ ਚੰਗਾ ਵਿਵਹਾਰ ਨਾਲ ਪੇਸ਼ ਆਉਣ ਦੀ ਹਦਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਆਯੁਰਵੈਦਿਕ ਵਿਧੀਆਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ 102 ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਫ਼ਤਰ ਵਿੱਚ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਅੱਜ 102 ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਨਵ-ਨਿਯੁਕਤ ਏਐਮਓਜ਼ ਨੂੰ ਟਰੇਨਿੰਗ ਦੇ ਕੇ ਵੱਖ-ਵੱਖ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਤਾਇਨਾਤ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਦੱਸਿਆ ਕਿ ਅਗਲੇ ਪੜਾਅ ਵਿੱਚ 98 ਹੋਰ ਏਐਮਓਜ਼ ਦੀ ਭਰਤੀ ਲਈ ਪ੍ਰਸਤਾਵ ਪਹਿਲਾਂ ਹੀ ਭੇਜਿਆ ਗਿਆ ਹੈ। ਜਿਸ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸੇ ਭਰਤੀ ਅਧੀਨ 16 ਹੋਰ ਏਐਓਜ਼ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਆਯੁਰਵੈਦਿਕ ਵਿਗਿਆਨ ਦੀ ਵਿਸ਼ੇਸ਼ਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਆਦੀ ਮਰੀਜ਼ਾਂ ਦੇ ਇਲਾਜ ਲਈ ਅੰਮ੍ਰਿਤਸਰ ਵਿੱਚ ਆਯੁਰਵੈਦਿਕ ਨਸ਼ਾ-ਮੁਕਤੀ ਕੇਂਦਰ ਖੋਲ੍ਹਣ ਲਈ ਇਕ ਪ੍ਰਸਤਾਵ ਕੇਂਦਰ ਨੂੰ ਭੇਜਿਆ ਗਿਆ ਹੈ ਅਤੇ ਪ੍ਰਵਾਨਗੀ ਮਿਲਦੇ ਹੀ ਪਾਇਲਟ ਪ੍ਰਾਜੈਕਟ ਦੇ ਆਧਾਰ ’ਤੇ ਇਹ ਕੇਂਦਰ ਸ਼ੁਰੂ ਕੀਤਾ ਜਾਵੇਗਾ। ਨਤੀਜਿਆਂ ਦੇ ਆਧਾਰ ’ਤੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਆਯੁਰਵੈਦਿਕ ਨਸ਼ਾ-ਮੁਕਤੀ ਕੇਂਦਰ ਸਥਾਪਿਤ ਜਾਣਗੇ। ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਪੰਜਾਬ ਵਿੱਚ 117 ਹੈਲਥ ਐਂਡ ਵੈਲਨੈਂਸ ਸੈਂਟਰ ਖੋਲ੍ਹਣ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। ਛੇਤੀ ਹੀ ਰਾਜ ਦੀਆਂ ਆਯੁਰਵੈਦਿਕ ਡਿਸਪੈਂਸਰੀਆਂ ਵਿੱਚ ਇਹ ਸੈਂਟਰ ਖੋਲੇ੍ਹ ਜਾਣਗੇ। ਜਿਨ੍ਹਾਂ ਵਿੱਚ ਆਯੂਸ਼ ਪ੍ਰਕਿਰਿਆ ਰਾਹੀਂ ਜੱਚਾ-ਬੱਚਾ ਸਿਹਤ, ਖੂਨ ਦੀ ਕਮੀ, ਸਾਹ ਦੇ ਰੋਗ, ਚਮੜੀ ਦੀਆ ਬਿਮਾਰੀਆਂ ਦਾ ਇਲਾਜ ਆਯੁਰਵੈਦਿਕ ਵਿਧੀ ਨਾਲ ਇਲਾਜ ਕੀਤਾ ਜਾ ਸਕੇਗਾ।
ਸ੍ਰੀ ਸਿੱਧੂ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਪੇਂਡੂ ਖੇਤਰਾਂ ਵਿੱਚ 463 ਅਤੇ ਸ਼ਹਿਰੀ ਖੇਤਰਾਂ ਵਿੱਚ 47 ਆਯੁਰਵੈਦਿਕ ਡਿਸਪਂੈਸਰੀਆਂ ਚੱਲ ਰਹੀਆਂ ਹਨ। ਜਿਨਾਂ ਵਿੱਚ ਦਵਾਈਆਂ ਦੀ ਸਪਲਾਈ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਡਿਸਪੈਂਸਰੀਆਂ ਵਿੱਚ ਸਾਲ 2018-19 ਦੌਰਾਨ 31 ਲੱਖ ਤੋਂ ਵੱਧ ਰੋਗੀਆਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ਜੋ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਸਿਹਤ ਮੰਤਰੀ ਨੇ ਨਵ-ਨਿਯੁਕਤ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਲਾਜ ਕਰਦੇ ਸਮੇਂ ਮਰੀਜ਼ਾਂ ਨਾਲ ਚੰਗਾ ਵਿਹਾਰ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਸਰਕਾਰੀ ਹਸਪਤਾਲਾਂ ਪ੍ਰਤੀ ਵਿਸ਼ਵਾਸ਼ ਬਣਿਆ ਰਹੇ ਅਤੇ ਵੱਧ ਤੋਂ ਵੱਧ ਲੋਕ ਆਯੁਰਵੈਦਿਕ ਪ੍ਰਣਾਲੀ ਦਾ ਲਾਭ ਲੈ ਸਕਣ। ਇਸ ਮੌਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ, ਵਿਸ਼ੇਸ਼ ਸਕੱਤਰ ਪ੍ਰਦੀਪ ਗੋਇਲ, ਸਿਹਤ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਡਾਇਰੈਕਟਰ ਆਯੁਰਵੈਦ ਡਾ. ਰਾਕੇਸ਼ ਸ਼ਰਮਾ, ਰਜਿਸਟਰਾਰ ਸੰਦੀਪ ਗੋਇਲ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…