Nabaz-e-punjab.com

ਸਰਕਾਰੀ ਕਾਲਜ ਮੁਹਾਲੀ ਦੇ ਵਿਦਿਆਰਥੀਆਂ ਨੇ ਵਾਤਾਵਰਨ ਚੇਤਨਾ ਰੈਲੀ ਕੱਢੀ

ਐਨਐਸਐਸ ਯੂਨਿਟ ਦੇ ਵਲੰਟੀਅਰ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਰਨਗੇ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਐਨਐਸਐਸ ਯੂਨਿਟ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦੇਣ ਲਈ ਸ਼ੁੱਕਰਵਾਰ ਨੂੰ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਕੱਢੀ ਗਈ ਇਸ ਰੈਲੀ ਵਿੱਚ ਐਨਐਸਐਸ ਯੂਨਿਟ ਦੇ 200 ਤੋਂ ਵੱਧ ਵਲੰਟੀਅਰਾਂ ਨੇ ਹਿੱਸਾ ਲਿਆ। ਜਿਸ ਨੂੰ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੇਤਾਂ ਵਿੱਚ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ।
ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਕਿਹਾ ਕਿ ਪਰਾਲੀ ਤੇ ਹੋਰ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਨਾਲ ਦਿਨ ਪ੍ਰਤੀ ਦਿਨ ਸਾਡਾ ਆਲਾ ਦੁਆਲਾ ਅਤੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਰਹੀ ਹੈ, ਉੱਥੇ ਦੂਜੀਆਂ ਫਸਲਾਂ ਦੀ ਪੈਦਾਵਾਰ ’ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਕਈ ਲਾ-ਇਲਾਜ ਬਿਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹੁਣ ਵੀ ਨਾ ਜਾਗੇ ਤਾਂ ਆਉਣ ਵਾਲੇ ਸਮੇਂ ਵਿੱਚ ਮਨੁੱਖ ਸਮੇਤ ਪਸ਼ੂਆਂ ਅਤੇ ਪੰਛੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਇਸ ਮੌਕੇ ਐਨਐਸਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਘਣਸ਼ਾਮ ਸਿੰਘ ਭੁੱਲਰ, ਪ੍ਰੋ. ਅਰਵਿੰਦ ਕੌਰ, ਪ੍ਰੋ. ਗੁਨਜੀਤ ਕੌਰ, ਆਸੀਸ ਬਾਜਪਈ, ਸਰਬਜੀਤ ਕੌਰ, ਸਿਮਰਨਜੀਤ ਕੌਰ ਨੇ ਦੱਸਿਆ ਕਿ ਐਨਐਸਐਸ ਵੱਲੋਂ 5-5 ਵਲੰਟੀਅਰਾਂ ਦੇ ਗਰੁੱਪ ਬਣਾਏ ਗਏ ਹਨ ਜੋ ਕਿ ਨੇੜਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਸੀਜੀਸੀ ਨੇ ਮੈਨੇਜਮੈਂਟ ਸਿੱਖਿਆ ਖੇ…