Nabaz-e-punjab.com

ਡੀਸੀ ਗਿਰੀਸ਼ ਦਿਆਲਨ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਪੰਜਾਬ ਸਰਕਾਰ ਨੇ ਅੱਜ ਸ਼ਾਮ ਨੂੰ ਤਾਜ਼ਾ ਹੁਕਮ ਜਾਰੀ ਕਰਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੂੰ ਆਪਣੀ ਮੌਜੂਦਾ ਪੋਸਟਿੰਗ ਦੇ ਨਾਲ ਨਾਲ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ (ਸੀਏ) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਹੁਕਮ ਅੱਜ ਹੀ ਅਧਿਕਾਰਤ ਤੌਰ ’ਤੇ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਹੀ ਡੀਸੀ ਸ੍ਰੀ ਗਿਰੀਸ਼ ਦਿਆਲਨ ਕੋਲ ਡਾਇਰੈਕਟਰ ਸਿਵਲ ਏਵੀਏਸ਼ਨ ਦਾ ਵੀ ਵਾਧੂ ਚਾਰਜ ਹੈ। ਇੱਥੇ ਇਹ ਦੱਸਣਯੋਗ ਹੈ ਕਿ ਗਮਾਡਾ ਦੀ ਮੌਜੂਦਾ ਮੁੱਖ ਪ੍ਰਸ਼ਾਸਕ ਸ੍ਰੀਮਤੀ ਕਵਿਤਾ ਸਿੰਘ ਇਸ ਸਮੇਂ ਟਰੇਨਿੰਗ ’ਤੇ ਮਨਸੂਰੀ ਗਏ ਹੋਏ ਹਨ। ਗਮਾਡਾ ਦੇ ਦਫ਼ਤਰੀ ਸਟਾਫ਼ ਦੀ ਜਾਣਕਾਰੀ ਸ੍ਰੀਮਤੀ ਕਵਿਤਾ ਸਿੰਘ ਦੀ 30 ਨਵੰਬਰ ਨੂੰ ਵਾਪਸ ਆਉਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…