Nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਮਨਾਇਆ

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 8 ਦਸੰਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸ਼ੁੱਕਰਵਾਰ ਨੂੰ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਬਲਬੀਰ ਸਿੰਘ ਪਾਰਸ ਅਤੇ ਜਲੰਧਰ ਵਾਲੀਆਂ ਬੀਬੀਆਂ ਦੇ ਇੰਟਰ ਨੈਸ਼ਨਲ ਪੰਥਕ ਢਾਡੀ ਜਥੇ ਨੇ ਬਾਬਾ ਦੀਪ ਸਿੰਘ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਸੀਸ ਤਲੀ ਤੇ ਧਰ ਕੇ ਆਪਣਾ ਪ੍ਰਣ ਨਿਭਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ।
ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਗੁਰੂ ਗੰ੍ਰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ।
ਇਸ ਮੌਕੇ ਭਾਈ ਗੁਰਦੇਵ ਸਿੰਘ ਮਸੋਲ ਦਾ ਪੰਥਕ ਢਾਡੀ ਜਥਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਅਰਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੈਂਕੜੇ ਵਿਅਕਤੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
(ਬਾਕਸ ਆਈਟਮ)
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 8 ਦਸੰਬਰ ਨੂੰ ਇਸ ਅਸਥਾਨ ’ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ, ਢਾਡੀ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਨਿਹਾਲ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…