Nabaz-e-punjab.com

ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਰਵਿੰਦਰ ਸਿੰਘ ਬਲੌਂਗੀ ਵਾਲਿਆਂ ਦੇ ਪੰਥਕ ਜਥੇ ਨੇ ਬਾਬਾ ਫਤਹਿ ਸਿੰਘ ਜੀ ਦੇ ਪੂਰੇ ਜੀਵਨ ਬ੍ਰਿਤਾਂਤ ਬਾਰੇ ਜਾਣੂ ਕਰਵਾਇਆ। ਭਾਈ ਮਹਿੰਦਰਪਾਲ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਵੱਲੋਂ ਛੋਟੀ ਉਮਰੇ ਸਮੇਂ ਦੀ ਜ਼ਾਲਮ ਮੁਗਲ ਹਕੂਮਤ ਦੇ ਜਬਰ ਅਤੇ ਜੁਲਮ ਖ਼ਿਲਾਫ਼ ਸਰਹਿੰਦ ਵਿੱਚ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦੇਣ ਦਾ ਪੂਰਾ ਪ੍ਰਸੰਗ ਸੁਣਾਇਆ।
ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਿੰਦਰ ਸਿੰਘ, ਭਾਈ ਗੁਰਮੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…