Nabaz-e-punjab.com

ਸਮਾਜ ਸੇਵੀ ਪ੍ਰੀਤਕੰਵਲ ਸਿੰਘ ਨੂੰ ਖਰੜ ਭਾਜਪਾ ਮੰਡਲ ਦਾ ਜਨਰਲ ਸਕੱਤਰ ਥਾਪਿਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 21 ਦਸੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਮੰਡਲ ਖਰੜ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਪਵਨ ਮਨੋਚਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਰਟੀ ਦੇ ਵੱਖ ਵੱਖ ਅਹੁਦਿਆਂ ’ਤੇ ਸੇਵਾ ਨਿਭਾ ਰਹੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਐਡਵੋਕੇਟ ਪ੍ਰੀਤਕੰਵਲ ਸਿੰਘ ਸੈਣੀ ਨੂੰ ਮੰਡਲ ਖਰੜ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲਦੀ ਹੀ ਜਨ ਸੰਪਰਕ ਮੁਹਿੰਮ ਸ਼ੁਰੂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਨਾਲ ਜੋੜਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਹੇਠਲੇ ਪੱਧਰ ’ਤੇ ਜਾਗਰੂਕਤ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਮੁਨੀਸ਼ ਭਾਰਦਵਾਜ ਨੂੰ ਵੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਦੋਵੇਂ ਨਿਯੁਕਤੀਆਂ ਨਾਲ ਪਾਰਟੀ ਪਹਿਲਾਂ ਨਾਲੋਂ ਹੋਰ ਵਧੇਰੇ ਮਜ਼ਬੂਤ ਹੋਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸ਼ਿਆਮ ਵੇਦਪੁਰੀ ਤੋਂ ਇਲਾਵਾ ਮੰਡਲ ਪ੍ਰਧਾਨ ਮੁਹਾਲੀ ਜਗਮੋਹਨ ਸਿੰਘ ਗਰੇਵਾਲ, ਸ੍ਰੀਮਤੀ ਪਰਵੇਸ਼ ਸ਼ਰਮਾ, ਰਜਿੰਦਰ ਸ਼ਰਮਾ, ਵਿਨੋਦ ਕੁਮਾਰ ਸ਼ਰਮਾ, ਸ੍ਰੀਮਤੀ ਤੇਜਿੰਦਰ ਕੌਰ, ਰੋਹਿਤ ਬਜਾਜ, ਡਾ. ਸੁਖਬੀਰ ਰਾਣਾ, ਵਿਨੋਦ ਕੁਮਾਰ, ਜਗਦੀਸ਼ ਅਤੇ ਹੋਰ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…