Nabaz-e-punjab.com

ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਇੱਥੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆਂ। ਜਿਸ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜਥੇ ਨੇ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦੇ ਹੋਏ ਨੌਜਵਾਨਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਸੁਖਦੇਵ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਸ਼ਵਿੰਦਰ ਸਿੰਘ ਮੁੰਬਈ ਵਾਲੇ, ਭਾਈ ਮੇਘ ਸਿੰਘ, ਭਾਈ ਕੁਲਦੀਪ ਸਿੰਘ, ਮੀਰੀ ਪੀਰੀ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…