Nabaz-e-punjab.com

ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਹਾਦਸਿਆਂ ਦੌਰਾਨ ਜ਼ਖ਼ਮੀ ਹੋਏ ਮੈਂਬਰਾਂ ਨੂੰ ਵਿੱਤੀ ਸਹਾਇਤਾ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਵੱਲੋਂ ਸੈਕਟਰ-21 ਵਿੱਚ ਯੂਨੀਅਨ ਦੇ ਦਫਤਰ ਵਿੱਚ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਯੂਨੀਅਨ ਮੈਂਬਰਾਂ ਦੇ ਹਾਦਸਿਆਂ ਦੌਰਾਨ ਜ਼ਖ਼ਮੀ ਹੋਣ ’ਤੇ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਸ ਮੌਕੇ ਕ੍ਰਿਸ਼ਨ ਸਿੰਘ ਮੱਛਲੀ ਕਲਾਂ, ਸਿਕੰਦਰ ਸਿੰਘ, ਪਰਮਿੰਦਰ ਸਿੰਘ, ਗੁਰਜੀਤ ਸਿੰਘ, ਕੇਹਰ ਸਿੰਘ ਨੂੰ ਕ੍ਰਮਵਾਰ 4-4 ਹਜ਼ਾਰ ਰੁਪਏ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਹ ਸਭ ਸੜਕ ਦੁਰਘਟਨਾ ਦੌਰਾਨ ਜਖਮੀ ਹੋ ਗਏ ਸਨ ਅਤੇ ਇਨ੍ਹਾਂ ਦੇ ਕਈ ਅੰਗ ਫੈਕਚਰ ਹੋ ਗਏ ਸਨ। ਇਸ ਉਪਰੰਤ ਯੂਨੀਅਨ ਮੈਂਬਰ ਗੁਰਸ਼ਰਨ ਸਿੰਘ ਦੀ ਮੌਤ ਹੋਣ ਕਾਰਨ ਪਰਿਵਾਰ ਨੂੰ 15000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਮਨਜੀਤ ਸਿੰਘ ਪ੍ਰਧਾਨ ਜੀਰਕਪੁਰ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਨਰਿੰਦਰ ਸਿੰਘ ਸਿਆਉ, ਸ਼ਿਆਮ ਲਾਲ, ਸਾਹਿਬ ਸਿੰਘ, ਹਰਜੰਗ ਸਿੰਘ ਚਡਿਆਲਾ, ਗੁਰਦੀਪ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਨਰੇਸ਼ ਨੰਗਲ, ਗਗਨ ਸੋਹਾਣਾ, ਮਨਜੀਤ ਸਿੰਘ ਹੁਲਕਾ, ਪ੍ਰਦੀਪ ਸਿੰਘ, ਗੋਲਡੀ ਮਹਿਦੂਦਪੁਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…