Nabaz-e-punjab.com

ਨਾਨਕਸ਼ਾਹੀ ਸੰਮਤ ਦੇ 552ਵੇਂ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਕੀਰਤਨ ਦਰਬਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਨਾਨਕਸ਼ਾਹੀ ਸੰਮਤ ਦੇ 552 ਵੇਂ ਸਾਲ ਦਾ ਆਗਮਨ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਗੁਰਦੇਵ ਸਿੰਘ ਮਸੌਲ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਓਂਕਾਰ ਸਿੰਘ ਊਨਾ ਵਾਲੇ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਹਰਜੀਤ ਸਿੰਘ ਦਾ ਪੰਥਕ ਢਾਡੀ ਜਥਾ, ਭਾਈ ਕਸ਼ਮੀਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਮਹਿੰਦਰ ਸਿੰਘ, ਭਾਈ ਲਲਿਤ ਸਿੰਘ ਲੁਧਿਆਣੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਹਰਦੀਪ ਸਿੰਘ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…