Nabaz-e-punjaab.com

ਕਰੋਨਾਵਾਇਰਸ: ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਹਿੱਸਿਆਂ ਨੂੰ ਸੈਨੇਟਾਈਜ਼ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਕਰੋਨਾਵਾਇਰਸ ਨਾਂ ਦੀ ਇਸ ਖ਼ਤਰਨਾਕ ਬਿਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਉਪਰਾਲਿਆਂ ਦੇ ਹਿੱਸੇ ਵਜੋਂ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਨੂੰ ਸੈਨੇਟਾਈਜ਼ ਕਰਨ ਲਈ ਵਿਸ਼ੇਸ਼ ਸਵੱਛਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਅੱਜ ਦੇਰ ਸ਼ਾਮ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਦੱਸਿਆ ਕਿ ਇਹ ਸਵੱਛਤਾ ਮੁਹਿੰਮ ਇੱਥੋਂ ਦੇ ਫੇਜ਼-7, ਫੇਜ਼-3ਬੀ2, ਫੇਜ਼-3ਏ, ਫੇਜ਼-3ਬੀ1, ਫੇਜ਼-9, ਫੇਜ਼-10 ਅਤੇ ਫੇਜ਼-11 ਸਮੇਤ ਪਿੰਡ ਕੁੰਭੜਾ, ਫੇਜ਼-1 ਅਤੇ ਫੇਜ਼-4, ਸੈਕਟਰ-66, ਸੈਕਟਰ-67, ਸੈਕਟਰ-68 ਅਤੇ ਸੈਕਟਰ-69 ਵਿੱਚ ਚਲਾਈ ਗਈ ਹੈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਸਮੂਹ ਧਾਰਮਿਕ ਸਥਾਨਾਂ, ਬਾਜ਼ਾਰਾਂ, ਪਾਰਕਾਂ, ਜਨਤਕ ਪਖਾਨਿਆਂ ਨੂੰ ਵੀ ਸੈਨੇਟਾਈਜ਼ ਕੀਤਾ ਗਿਆ। ਸ੍ਰੀ ਗਰਗ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਹੋਰ ਲੋੜ ਮਹਿਸੂਸ ਹੋਵੇ ਜਾਂ ਜਿੱਥੇ ਸ਼ਹਿਰ ਵਾਸੀ ਚਾਹੁੰਣਗੇ ਕਿ ਸਪਰੇਅ ਕੀਤੀ ਜਾਵੇ। ਉਸ ਇਲਾਕਿਆਂ ਨੂੰ ਵੀ ਸੈਨੇਟਾਈਜ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…