Nabaz-e-punjab.com

ਬ੍ਰਿਟੈਨੀਆ ਨੇ ਬਿਸਕੁਟਾਂ ਦੇ 10 ਹਜ਼ਾਰ ਪੈਕੇਟ ਲੋੜਵੰਦਾਂ ਵਿੱਚ ਵੰਡਣ ਲਈ ਦਿੱਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਸਮਾਜ ਸੇਵੀ ਲੋਕਾਂ ਦਾ ਤਹਿ ਦਿੱਲੋਂ ਧੰਨਵਾਦ ਕੀਤਾ ਜੋ ਕਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਲਈ ਹਰ ਤਰਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਯਸਪਾਲ ਸ਼ਰਮਾ ਨੇ ਬ੍ਰਿਟੈਨੀਆ ਦੇ ਸੇਲਜ ਅਪਰੇਸ਼ਨ ਮੈਨੇਜਰ ਅਮਿਤ ਖੰਨਾ ਵੱਲੋਂ ਦਿੱਤੀ ਸਹਾਇਤਾ ਦਾ ਸਵਾਗਤ ਕੀਤਾ। ਜਿਸ ਨੇ ਅੱਜ ਲੋੜਵੰਦ ਲੋਕਾਂ ਨੂੰ ਦੇਣ ਲਈ ਬਿਸਕੁਟਾਂ ਦੇ 10 ਹਜ਼ਾਰ ਪੈਕੇਟ ਦਿੱਤੇ। ਸ੍ਰੀ ਯਸਪਾਲ ਸ਼ਰਮਾ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਵਿੱਤੀ ਸਹਾਇਤਾ ਦੇਣਾ ਚਾਹੁੰਦਾ ਹੈ ਤਾਂ ਉਹ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਪੰਜਾਬ ਨੈਸਨਲ ਬੈਂਕ ਦੀ ਬ੍ਰਾਂਚ ਵਿੱਚ ਪ੍ਰੈਜ਼ੀਡੈਂਟ, ਰੈਡ ਕਰਾਸ ਸੁਸਾਇਟੀ, ਐਸਏਐਸ ਨਗਰ (ਜਨਰਲ) ਦੇ ਨਾਮ ’ਤੇ ਯੋਗਦਾਨ ਪਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…