ਆਈਵੀਵਾਈ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਪੁਲੀਸ ਮੁਲਾਜ਼ਮਾਂ ਦੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਇੱਥੋਂ ਦੇ ਆਈਵੀਵਾਈ ਸੁਪਰ ਸਪੈਸ਼ਲਿਟੀ ਹਸਪਤਾਲ ਸੈਕਟਰ-71, ਮੁਹਾਲੀ ਦੀ ਮੈਡੀਕਲ ਟੀਮ ਨੇ ਕਰੋਨਾਵਾਇਰਸ ਦੇ ਚੱਲਦਿਆਂ ਐਤਵਾਰ ਨੂੰ ਚੰਡੀਗੜ੍ਹ ਦੇ ਵੱਖ-ਵੱਖ ਨਾਕਿਆਂ ’ਤੇ ਤਾਇਨਾਤ ਚੰਡੀਗੜ੍ਹ ਪੁਲੀਸ ਅਤੇ ਟਰੈਫ਼ਿਕ ਪੁਲੀਸ ਦੇ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਅਤੇ ਜਵਾਨਾਂ ਦੀ ਸਿਹਤ ਦੀ ਜਾਂਚ ਕੀਤੀ। ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ਼ ਇਕ ਟੀਮ ਵੱਖ-ਵੱਖ ਨਾਕਿਆਂ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਸਰੀਰ ਦੇ ਤਾਪਮਾਨ, ਬੀਪੀ ਅਤੇ ਬਲੱਡ ਸ਼ੂਗਰ ਲਈ ਕਰਮਚਾਰੀਆਂ ਦੀ ਜਾਂਚ ਕੀਤੀ। ਚੰਡੀਗੜ੍ਹ ਟਰੈਫ਼ਿਕ ਪੁਲੀਸ ਦੇ ਡੀਐਸਪੀ ਕੇਵਲ ਕ੍ਰਿਸ਼ਨ ਨੇ ਸਿਹਤ ਮੁਹਿੰਮ ਚਲਾਉਣ ਲਈ ਆਈਵੀਵਾਈ ਹਸਪਤਾਲ ਮੁਹਾਲੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਲੋਕਹਿੱਤ ਕੰਮਾਂ ਲਈ ਯੂਟੀ ਪੁਲੀਸ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Health / Hospitals

Check Also

ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਰਾਜਪਾਲ ਕੋਲੋਂ ਮੰਗਾਂ ਹੱਲ ਕਰਨ…