ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਦਾ ਵਿਸ਼ੇਸ਼ ਸਨਮਾਨ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੂੰ ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਮੀਤ ਪ੍ਰਧਾਨ ਬਣਾਏ ਜਾਣ ’ਤੇ ਅੱਜ ਸਾਬਕਾ ਕੌਂਸਲਰਾਂ ਕਮਲਜੀਤ ਰੂਬੀ, ਸੁਰਿੰਦਰ ਸਿੰਘ ਰੋਡਾ, ਗੁਰਮੁੱਖ ਸਿੰਘ ਸੋਹਲ, ਜਸਬੀਰ ਕੌਰ ਅੱਤਲੀ, ਕਮਲਜੀਤ ਕੌਰ ਅਤੇ ਨੰਬਰਦਾਰ ਸੰਗਤ ਸਿੰਘ ਸੋਹਾਣਾ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰੁਣ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ 30 ਸਾਲਾਂ ਦੌਰਾਨ ਭਾਜਪਾ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਮੌਕਾ ਮਿਲਿਆ। ਉਹ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਪਿਛਲੀ ਵਾਰ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਦੀ ਟਿਕਟ ’ਤੇ ਚੋਣ ਲੜੀ ਸੀ ਅਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ।
ਸ੍ਰੀ ਅਰੁਣ ਸ਼ਰਮਾ ਨੇ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਕੰਮ ਕਰਨ ਦਾ ਮੌਕਾ ਮਿਲਿਆ ਸੀ ਜਿਸ ਨੂੰ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ਅਤੇ ਉਹ ਪੂਰੀ ਤਨਦੇਹੀ ਨਾਲ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…