ਗੱਤੇ ਦੇ ਡੱਬੇ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਵਿਕਰਮ ਜੀਤ
ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 9 ਜੂਨ:
ਸਥਾਨਕ ਬਰਵਾਲਾ ਸੜਕ ’ਤੇ ਸਥਿਤ ਪਿੰਡ ਭਗਵਾਨਪੁਰ ਨੇੜੇ ਸੰਗਮ ਪੈਕੇਜ ਫੈਕਟਰੀ (ਗੱਤਾ ਫੈਕਟਰੀ) ਦੇ ਬੁਆਇਲਰ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਡੇਰਾਬੱਸੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਪਾਣੀ ਅਤੇ ਫ਼ੋਮ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪ੍ਰੰਤੂ ਫੈਕਟਰੀ ਪ੍ਰਬੰਧਕਾਂ ਨੂੰ ਲੱਖਾਂ ਰੁਪਏ ਦਾ ਘਾਟਾ ਪਿਆ ਹੈ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…