nabaz-e-punjab.com

45,000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ,28 ਅਗਸਤ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੇਵੀਦਾਸ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਜਤਿੰਦਰ ਬਹਿਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਅਵਤਾਰ ਸਿੰਘ ਵਾਸੀ ਪਿੰਡ ਪੋਤਾ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਹ ਪਹਿਲੀ ਕਿਸ਼ਤ ਵਜੋ 5,000 ਰੁਪਏ ਉਕਤ ਪਟਵਾਰੀ ਨੂੰ ਦੇ ਚੁੱਕਾ ਹੈ। ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨਿਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…