Nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 5 ਮੌਤਾਂ, 97 ਹੋਰ ਨਵੇਂ ਮਾਮਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਕਰੋਨਾ ਮਹਾਮਾਰੀ ਦੇ 97 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 17068 ’ਤੇ ਪਹੁੰਚ ਗਈ ਹੈ। ਉਂਜ ਨਾਲ ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 141 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਪੰਜ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 315 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡੀਸੀ ਨੇ ਦੱਸਿਆ ਕਿ ਅੱਜ 97 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 66 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਲਾਲੜੂ ਵਿੱਚ ਇਕ, ਘੜੂੰਆਂ ਤੇ ਡੇਰਾਬੱਸੀ ਵਿੱਚ 6-6, ਖਰੜ ਵਿੱਚ 8 ਅਤੇ ਢਕੋਲੀ ਵਿੱਚ 10 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2140 ਕਰੋਨਾ ਮਹਾਮਾਰੀ ਦੇ ਨਵੇਂ ਕੇਸ ਐਕਟਿਵ ਹਨ। ਜਦੋਂਕਿ ਹੁਣ ਤੱਕ 14 ਹਜ਼ਾਰ 613 ਕਰੋਨਾ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਸਮ ਵਿੱਚ ਤਬਦੀਲੀ ਕਾਰਨ ਫਿਰ ਤੋਂ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In Food and health

Check Also

Verka Launches Premium High Protein Probiotic Curd

Verka Launches Premium High Protein Probiotic Curd Darshan Singh Sodhi Nabaz-e-Punjab, Cha…