ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਅਤੇ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥਿਆਂ ਨੇ ਬਾਬਾ ਮੋਤੀ ਰਾਮ ਮਹਿਰਾ ਵੱਲੋਂ ਸੂਬਾ ਸਰਹਿੰਦ ਦੀ ਕੈਦ ਵਿੱਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਠੰਢੇ ਬੁਰਜ ਵਿੱਚ ਦੁੱਧ ਪਿਲਾਉਣ ਦੀ ਸੇਵਾ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਜ਼ਾਲਮਾਂ ਨੇ ਇਸ ਸੇਵਾ ਬਦਲੇ ਸਮੇਤ ਬਾਬਾ ਦੇ ਪਰਿਵਾਰ ਕੋਲੂ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ।
ਭਾਈ ਓਂਕਾਰ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਤੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੀਵਾਨ ਟੋਡਰ ਮੱਲ ਵੱਲੋਂ ਮੁਗਲ ਹਕੂਮਤ ਤੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਸੰਸਕਾਰ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਦੁਨੀਆਂ ਦੀ ਸਭ ਤੋਂ ਮਹਿੰਗੀ ਥਾਂ ਖ਼ਰੀਦਣ ਤੋਂ ਜਾਣੂ ਕਰਵਾਇਆ।
ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ, ਭਾਈ ਹਰਸਿਮਰਨਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ , ਭਾਈ ਗੁਰਿੰਦਰ ਸਿੰਘ, ਭਾਈ ਨਿਰਵੈਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…