ਪੋਲੀਓ ਮੁਹਿੰਮ: ਮੁਹਾਲੀ ਜ਼ਿਲ੍ਹੇ ਵਿੱਚ ਪਹਿਲੇ ਦਿਨ 20 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੰੂਦਾਂ

ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ ਮੁਹਿੰਮ ਤਹਿਤ ਸਿਰਫ਼ ਪ੍ਰਵਾਸੀ ਆਬਾਦੀ ਨੂੰ ਕੀਤਾ ਜਾਵੇਗਾ ਕਵਰ: ਸਿਵਲ ਸਰਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ‘ਸਬ-ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ’ (ਐਸ.ਐਨ.ਆਈ.ਡੀ) ਮੁਹਿੰਮ ਦੇ ਪਹਿਲੇ ਦਿਨ 5 ਸਾਲ ਤੋਂ ਘੱਟ ਉਮਰ ਦੇ 19,762 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਮੁਹਿੰਮ ਅੱਜ 27 ਜੂਨ ਤੋਂ 29 ਜੂਨ ਤੱਕ ਜਾਰੀ ਰਹੇਗੀ। ਮੁਹਾਲੀ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵਿਕਰਾਂਤ ਨਾਗਰਾ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਸਿਰਫ਼ ਉਚ-ਜੋਖ਼ਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ, ਡੇਰੇ ਆਦਿ ਕਵਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 42,120 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਹੈ।
ਸਿਹਤ ਟੀਮਾਂ ਨੇ ਉਕਤ ਥਾਵਾਂ ‘ਤੇ ਜਾ ਕੇ ਪਹਿਲੇ ਦਿਨ 19 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਵਾਈ ਪਿਲਾ ਕੇ ਲਗਭਗ 47 ਫ਼ੀਸਦੀ ਟੀਚਾ ਪੂਰਾ ਕਰ ਲਿਆ। ਉਨ੍ਹਾਂ ਦਸਿਆ ਕਿ ਦਵਾਈ ਪਿਲਾਉਣ ਲਈ 361 ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿਚ 312 ਹਾਊਸ ਟੂ ਹਾਊਸ ਟੀਮਾਂ ਹਨ। ਕੁਲ 51 ਸੁਪਰਵਾਇਜ਼ਰ ਇਨ੍ਹਾਂ ਟੀਮਾਂ ‘ਤੇ ਨਿਗਰਾਨੀ ਰੱਖ ਰਹੇ ਹਨ ਤਾਕਿ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਸਿਹਤ ਕਾਮੇ ਅਪਣੀ ਅਤੇ ਬੱਚਿਆਂ ਦੀ ਸੁਰੱਖਿਆ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਆਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਓ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।
ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿੱਧੀ, ਡੀਐਚਓ ਡਾ. ਸੁਭਾਸ਼ ਕੁਮਾਰ, ਐਸ.ਐਮ.ਓ. ਮੋਹਾਲੀ ਡਾ. ਵਿਜੇ ਭਗਤ, ਡਾ.ਐਚ.ਐਸ.ਚੀਮਾ, ਡਾ. ਸੰਗੀਤਾ ਜੈਨ, ਡਾ. ਜਸਕਿਰਨਦੀਪ ਕੌਰ, ਡਾ.ਸੁਰਿੰਦਰਪਾਲ ਕੌਰ, ਡਾ.ਰਵਲੀਨ ਕੌਰ, ਡਾ. ਨਵੀਨ ਕੌਸ਼ਿਕ, ਡਾ. ਹਰਮਨਦੀਪ ਕੌਰ ਆਦਿ ਨੇ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…