ਬਾਬਾ ਬੰਦਾ ਸਿੰਘ ਬਹਾਦਰ ਦਾ 305ਵਾਂ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 305ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਵਿੱਚ ਭਾਈ ਰਵਿੰਦਰ ਸਿੰਘ ਦੇ ਪੰਥਕ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸੂਬਾ ਸਰਹਿੰਦ ਵਜੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲੈਣ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਨ ਦਾ ਪੂਰਾ ਪ੍ਰਸੰਗ ਸੁਣਾਇਆ।
ਭਾਈ ਹਰਜੋਤ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਆਇਆ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਸੁਰਜੀਤ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ, ਬੀਬੀ ਸਿਮਰਨਜੀਤ ਕੌਰ, ਭਾਈ ਸੁਖਵਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 30 ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…