ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਦੇ ਆਦੇਸ਼

ਹਰ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ-ਵੱਖ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਵਿਕਾਸ ਦੇ ਕੰਮਾਂ ਦੇ ਨਾਲ-ਨਾਲ ਹੋਰ ਲੰਬਿਤ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਆਦੇਸ਼ ਜਾਰੀ ਕਰਦਿਆਂ ਕਿਹਾ ਮੁਕੰਮਲ ਕੀਤੇ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡੀਸੀ ਨੇ ਡੀਡੀਪੀਓ, ਬੀਡੀਪੀਓਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਦਿਸ਼ਾ-ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਚਲਾਈਆਂ ਜਾ ਰਹੀਆਂ ਸਮੂਹ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਪੰਚਾਇਤ-ਘਰਾਂ ਸਬੰਧੀ ਵਿਕਾਸ ਕਾਰਜ, ਸਕੂਲਾਂ ਵਿੱਚ ਕਰਵਾਏ ਜਾ ਰਹੇ ਕੰਮ, ਆਂਗਨਵਾੜੀ ਸਬੰਧੀ ਕਰਵਾਏ ਜਾ ਰਹੇ ਕਾਰਜਾਂ ਅਤੇ ਪਾਣੀ ਦੇ ਟਿਊਬਵੈੱਲ, ਪੀ.ਡਬਲਿਊ ਵਰਕਸ, ਸਵੱਛਤਾ ਸਰਵੇਖਣ ਆਦਿ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਸਾਰੇ ਕੰਮ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਖਰੜ ਰਵਿੰਦਰ ਸਿੰਘ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…