ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਧਵਾਰ ਨੂੰ ਦਸਵੀਂ ਦੇ ਦਿਹਾੜੇ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਜਾਰੀ ਰਿਹਾ। ਜਿਸ ਵਿੱਚ ਭਾਈ ਜਸਪਾਲ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਵੱਲੋਂ ਜਬਰ ਤੇ ਜੁਲਮ ਖ਼ਿਲਾਫ਼ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਢਾਡੀ ਵਾਰਾਂ ਰਾਹੀਂ ਦੱਸਿਆ। ਭਾਈ ਅਨੰਤਵੀਰ ਸਿੰਘ ਅਮਰੀਕਾ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਇਲਾਹੀ ਬਾਣੀ ਸੁਣਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗੰ੍ਰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਬਾਰੇ ਦੱਸਿਆ।
ਇਸ ਮੌਕੇ ਭਾਈ ਮਨਜੀਤ ਸਿੰਘ ਬਾਠ ਦਾ ਪੰਥਕ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲਾਧਿਆਣਾ ਵਾਲੇ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਸਰਬਸਾਂਝੀ ਮਾਤਾ ਸੁੰਦਰ ਕੌਰ ਸੁਸਾਇਟੀ ਦੀਆਂ ਬੀਬੀਆਂ, ਭਾਈ ਬਲਜੀਤ ਸਿੰਘ ਖਾਲਸਾ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀਆਂ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…