ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਅਮਰੀਕ ਸਿੰਘ ਪੰਜ਼ੋਖਰਾ ਸਾਹਿਬ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਗੁਰੂ ਸਾਹਿਬ ਵੱਲੋਂ ਦੇਸ਼ ਤੇ ਕੌਮ ਦੀ ਖ਼ਾਤਰ ਪਹਿਲਾਂ ਪਿਤਾ ਗੁਰੂ ਤੇਗ ਬਹਾਦਰ, ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਅਤੇ ਸਿੱਖ ਧਰਮ ਦੀ ਸਥਾਪਨਾ ਬਾਰੇ ਸੰਖੇਪ ਵਿੱਚ ਜਾਣੂ ਕਰਵਾਇਆ। ਭਾਈ ਅਜਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਮਨਜਿੰਦਰ ਸਿੰਘ ਰਬਾਬੀ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜਥਾ ਅਤੇ ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…