ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣਗੇ ਆਨਲਾਈਨ ਕੁਇਜ਼ ਮੁਕਾਬਲੇ

ਨਬਜ਼-ਏ-ਪੰਜਾਬ, ਮੁਹਾਲੀ, 8 ਅਗਸਤ:
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ 15 ਅਗਸਤ ਨੂੰ ਦੁਪਹਿਰ 12 ਵਜੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਕਰਵਾਇਆ ਜਾਵੇਗਾ। ਇਸ ਦੌਰਾਨ ਭਾਰਤ ਦੀ ਆਜ਼ਾਦੀ, ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਅੱਜ ਇੱਥੇ ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਨਕਦ ਇਨਾਮ ਪ੍ਰਾਪਤ ਕਰਨ। ਜੇਤੂਆਂ ਨੂੰ ਪਹਿਲਾ ਇਨਾਮ 1500 ਰੁਪਏ, ਦੂਜਾ ਇਨਾਮ 1200 ਰੁਪਏ, ਤੀਜਾ ਇਨਾਮ 1000 ਰੁਪਏ ਅਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ।
ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਨਿਯਮ ਅਤੇ ਸ਼ਰਤਾਂ ਤਹਿਤ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫੇਸਬੁੱਕ ਅਤੇ ਟਵਿਟਰ ’ਤੇ ਕੁਇਜ਼ ਦਾ ਲਿੰਕ ਸਵੇਰੇ 11:50 ’ਤੇ ਸਾਂਝਾ ਕੀਤਾ ਜਾਵੇਗਾ। ਕੁਇਜ਼ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕਰਨਾ ਹੋਵੇਗਾ ਅਤੇ 30 ਮਿੰਟ ਤੋਂ ਬਾਅਦ ਕੁਇਜ਼ ਦਾ ਜਵਾਬ ਸਬਮਿਟ ਨਹੀਂ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…