Share on Facebook Share on Twitter Share on Google+ Share on Pinterest Share on Linkedin ਨਗਰ ਨਿਗਮ ਵੱਲੋਂ 1 ਅਕਤੂਬਰ, ਇੱਕ ਘੰਟਾ, ਇੱਕ ਸਾਥ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ: ਮਹਾਤਮਾ ਗਾਂਧੀ ਦੀ 154ਵੀਂ ਜੈਅੰਤੀ ’ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ‘ਤੇ ਵਿਸ਼ੇਸ਼ ਸਵੱਛਤਾ ਮੁਹਿੰਮ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ‘ ਚਲਾਈ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਇੱਕ ਘੰਟੇ ਲਈ ਸ਼ਹਿਰਾਂ ਵਿੱਚ ਸਵੱਛਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਜਿਸ ਵਿੱਚ ਸਥਾਨਕ ਲੋਕ ਅਤੇ ਸੰਸਥਾਵਾਂ ਉਤਸ਼ਾਹ ਨਾਲ ਹਿੱਸਾ ਲੈਣਗੀਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼ ਸੁਥਰਾ ਵਾਤਾਵਰਨ ਸਿਰਜਣ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਹੈ ਕਿ ਗਾਂਧੀ ਜਯੰਤੀ ਦੇ ਮੌਕੇ ‘ਤੇ ਸਵੇਰੇ 10 ਵਜੇ ਤੋਂ ‘ਇਕ ਤਰੀਕ, ਇਕ ਘੰਟਾ, ਇੱਕ ਸਾਥ’ ਸਫ਼ਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਇਆ ਜਾ ਸਕੇ ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੂੜਾ ਰਹਿਤ ਅਤੇ ਸਾਫ਼ ਸੁਥਰਾ ਵਾਤਾਵਰਨ ਸਿਰਜਿਆ ਜਾ ਸਕੇ। ਇਸ ਦੌਰਾਨ ਚੁਣੀਆਂ ਗਈਆਂ ਜਨਤਕ ਥਾਵਾਂ ਦੀ ਲੇਬਰ ਰਾਹੀਂ ਸਫਾਈ ਕੀਤੀ ਜਾਵੇਗੀ ਅਤੇ ਇਕੱਠਾ ਕੀਤਾ ਗਿਆ ਕੂੜਾ ਪ੍ਰਬੰਧਨ ਲਈ ਨਜ਼ਦੀਕੀ ਵੇਸਟ ਮੈਨੇਜਮੈਂਟ ਯੂਨਿਟ ਨੂੰ ਭੇਜਿਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਵਿੱਚ ਸਥਾਨਕ ਨਾਗਰਿਕ, ਲੋਕ ਨੁਮਾਇੰਦੇ, ਸਮਾਜਿਕ-ਧਾਰਮਿਕ-ਵਿਦਿਅਕ ਸੰਸਥਾਵਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਮਾਰਕੀਟ ਐਸੋਸੀਏਸ਼ਨ, ਯੂਥ ਕਲੱਬਾਂ, ਸਰਕਾਰੀ-ਗੈਰ ਸਰਕਾਰੀ ਹਸਪਤਾਲ, ਹੋਟਲ, ਢਾਬਿਆਂ ਆਦਿ ਦੇ ਲੋਕ ਯੋਗਦਾਨ ਪਾਉਣਗੇ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਜਨ-ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਕੰਮ ਕਰਕੇ ‘ਸਵੱਛਾਂਜਲੀ’ ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਨ। ਮੇਅਰ ਜੀਤੀ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਲਾਸਟਿਕ ਦੇ ਲਿਫਾਫਿਆਂ ਅਤੇ ਹੋਰ ਪਲਾਸਟਿਕ ਥਰਮੋਕੋਲ ਕਟਲਰੀ ਦੀ ਵਰਤੋਂ ਨਾ ਕਰਨ ਅਤੇ ਕੂੜੇ ਨੂੰ ਨਾ ਸਾੜਨ, ਇਹ ਸਿਹਤ ਅਤੇ ਵਾਤਾਵਰਣ ਲਈ ਬਹੁਤ ਹਾਨੀਕਾਰਕ ਹਨ। ਸਾਰੇ ਨਾਗਰਿਕਾਂ ਨੂੰ ਆਪਣੇ ਸ਼ਹਿਰ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਕੂੜਾ ਮੁਕਤ ਅਤੇ ਸਾਫ਼ ਬਣਾਉਣ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ