ਮਾਪਿਆਂ ਦੀ ਇਕਲੌਤੀ ਧੀ ਅਮਨਪ੍ਰੀਤ ਕੌਰ ਜੱਜ ਬਣੀ

ਨਬਜ਼-ਏ-ਪੰਜਾਬ, ਮੁਹਾਲੀ, 12 ਅਕਤੂਬਰ:
ਇੱਥੋਂ ਦੇ ਫੇਜ਼-1 ਦੀ ਵਸਨੀਕ ਅਤੇ ਮਾਪਿਆਂ ਦੀ ਇਕਲੌਤੀ ਧੀ ਅਮਨਪ੍ਰੀਤ ਕੌਰ ਨੇ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਪਾਸ ਕਰਕੇ ਮੁਹਾਲੀ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਅਮਨਪ੍ਰੀਤ ਕੌਰ ਨੇ ਪੀਸੀਐਸ (ਜੁਡੀਸ਼ਲ) ਵਿੱਚ 12ਵਾਂ ਸਥਾਨ ਹਾਸਲ ਕੀਤਾ ਹੈ। ਅੱਜ ਇਲਾਕੇ ਦੀ ਕੌਂਸਲਰ ਗੁਰਮੀਤ ਕੌਰ ਅਤੇ ਹੋਰਨਾਂ ਬੀਬੀਆਂ ਨੇ ਅਮਨਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਜੱਜ ਬਣੀ ਲੜਕੀ ਅਤੇ ਪਰਿਵਾਰ ਨੂੰ ਵਧਾਈ ਦਿੱਤੀ।
ਇਸ ਮੌਕੇ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਬੀਏ, ਐਲਐਲਬੀ ਅਤੇ ਐਲਐਲਐਮ ਪਾਸ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਲਈ ਉਸ ਨੇ ਸਾਢੇ ਤਿੰਨ ਸਾਲ ਸਖ਼ਤ ਮਿਹਨਤ ਕੀਤੀ। ਜਿਸ ਦੇ ਚੱਲਦਿਆਂ ਉਸ ਨੂੰ ਸਫਲਤਾ ਮਿਲੀ ਹੈ।
ਅਮਨਪ੍ਰੀਤ ਕੌਰ ਦੇ ਪਿਤਾ ਤੇਗ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਅਮਨਪ੍ਰੀਤ ਕੌਰ ਉਨ੍ਹਾਂ ਦੀ ਇਕਲੌਤੀ ਬੇਟੀ ਹੈ ਅਤੇ ਉਨ੍ਹਾਂ ਨੂੰ ਆਪਣੀ ਬੇਟੀ ਦੀ ਇਸ ਕਾਮਯਾਬੀ ’ਤੇ ਬਹੁਤ ਮਾਣ ਹੈ। ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਕੌਰ ਨੇ ਇਹ ਮੁਕਾਮ ਹਾਸਲ ਕਰਨ ਲਈ ਰਾਤ ਦਿਨ ਪੜ੍ਹਾਈ ਕੀਤੀ ਅਤੇ ਉਸ ਦੀ ਸਖ਼ਤ ਮਿਹਨਤ ਰੰਗ ਲਿਆਈ ਹੈ। ਅਮਨਪ੍ਰੀਤ ਕੌਰ ਦੇ ਜੱਜ ਬਣਨ ਦੀ ਖ਼ਬਰ ਮਿਲਣ ’ਤੇ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗ ਗਿਆ ਅਤੇ ਘਰ ਵਿੱਚ ਖ਼ੁਸ਼ੀ ਦਾ ਮਾਹੌਲ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…