ਸ਼ਹਿਰ ਦੀ ਬੇਟੀ ਤੋਂ ਮੁਹਾਲੀ ਵਾਸੀਆਂ ਨੂੰ ਇਨਸਾਫ਼ ਦੀਆਂ ਵੱਡੀਆਂ ਉਮੀਦਾਂ: ਕੁਲਜੀਤ ਬੇਦੀ

ਡਿਪਟੀ ਮੇਅਰ ਨੇ ਅਮਨਪ੍ਰੀਤ ਕੌਰ ਨੂੰ ਜੱਜ ਬਣਨ ’ਤੇ ਵਧਾਈ ਦਿੱਤੀ, ਕੀਤਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 13 ਅਕਤੂਬਰ:
ਇੱਥੋਂ ਦੇ ਫੇਜ਼-1 ਦੀ ਵਸਨੀਕ ਅਤੇ ਆਪਣੇ ਮਾਪਿਆਂ ਦੀ ਇਕਲੌਤੀ ਬੇਟੀ ਅਮਨਪ੍ਰੀਤ ਕੌਰ ਤੋਂ ਸ਼ਹਿਰ ਵਾਸੀਆਂ ਨੂੰ ਇਨਸਾਫ਼ ਦੀਆਂ ਬਹੁਤ ਉਮੀਦਾਂ ਹਨ। ਅਮਨਪ੍ਰੀਤ ਕੌਰ ਨੇ ਹਾਲ ਹੀ ਵਿੱਚ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣਨ ਦਾ ਮੁਕਾਮ ਹਾਸਲ ਕੀਤਾ ਹੈ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਅਮਨਪ੍ਰੀਤ ਕੌਰ ਦੇ ਘਰ ਪਹੁੰਚ ਕੇ ਉਸ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਇਹ ਸ਼ਹਿਰ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ ਕਿ ਆਪਣੇ ਮਾਪਿਆਂ ਦੀ ਇਕਲੌਤੀ ਧੀ ਅਮਨਪ੍ਰੀਤ ਕੌਰ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣਨ ਜਾ ਰਹੀ ਹੈ। ਇਸ ਨਾਲ ਮੁਹਾਲੀ ਦੇ ਲੋਕਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਅਮਨਪ੍ਰੀਤ ਕੌਰ ਦੇ ਪਿਤਾ ਤੇਗ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਆਪਣੀ ਬੇਟੀ ਨੂੰ ਇਹ ਮੁਕਾਮ ਹਾਸਲ ਕਰਨ ਲਈ ਹਰ ਕਦਮ ’ਤੇ ਆਪਣੀ ਧੀ ਦਾ ਸਾਥ ਦਿੱਤਾ।
ਡਿਪਟੀ ਮੇਅਰ ਨੇ ਕਿਹਾ ਕਿ ਮੁਹਾਲੀ ਲਈ ਇਹ ਵੱਡੀ ਗੱਲ ਇਹ ਹੈ ਕਿ ਅਜੋਕੇ ਸਮੇਂ ਵਿੱਚ ਸ਼ਹਿਰ ਦੀਆਂ ਬੇਟੀਆਂ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਹੀਆਂ ਹਨ। ਇਸ ਮੌਕੇ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਬੀਏ, ਅਲਐਲਬੀ ਅਤੇ ਐਲਐਲਐਮ ਕੀਤੀ ਹੈ ਅਤੇ ਪੀਸੀਐਸ (ਜੁਡੀਸ਼ਲ) ਦੀ ਪ੍ਰੀਖਿਆ ਪਾਸ ਕਰਨ ਲਈ ਉਸ ਨੇ ਸਖ਼ਤ ਮਿਹਨਤ ਕੀਤੀ ਹੈ। ਜਿਸ ਦੀ ਬਦੌਲਤ ਉਸ ਦਾ ਜੱਜ ਬਣਨ ਦਾ ਸੁਫ਼ਨਾ ਪੂਰਾ ਹੋਣ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਅਸ਼ੋਕ ਕੌਂਡਲ, ਸੁਰਿੰਦਰ ਸ਼ਰਮਾ, ਅਨੂ ਗਰਗ, ਜਗਰੂਪ ਸਿੰਘ ਭੰਗੂ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…