Share on Facebook Share on Twitter Share on Google+ Share on Pinterest Share on Linkedin ਕੰਪਿਊਟਰ ਅਧਿਆਪਕਾਂ ’ਤੇ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਨਬਜ਼-ਏ-ਪੰਜਾਬ, ਮੁਹਾਲੀ, 1 ਨਵੰਬਰ: ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਅਤੇ ਜ਼ਿਲ੍ਹਾ ਮੁਹਾਲੀ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਭਰਾਤਰੀ ਜਥੇਬੰਦੀਆਂ ਤੋਂ ਜੀਟੀਯੂ ਦੇ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ ਅਤੇ ਡੀਟੀਐਫ਼ ਜਥੇਬੰਦੀ ਤੋਂ ਗੁਰਪਿਆਰ ਸਿੰਘ ਨੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਜੀਟੀਯੂ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ ਗੋਸਲਾ, ਚਰਨਜੀਤ ਚੰਨੀ, ਵੇਦ ਪ੍ਰਕਾਸ਼ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਸੁਮਨ ਮਿੱਤਲ, ਗੁਰਮੀਤ ਕੌਰ, ਜਸਪ੍ਰੀਤ ਕੌਰ, ਅਨੂ, ਹਰਜੀਤ ਕੌਰ, ਨਵਤੇਜ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਕੁਮਾਰ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਜੁਗਰਾਜ ਸਿੰਘ, ਕ੍ਰਿਸ਼ਨ ਮਹਿਤਾ, ਜੋਧ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਬੀਤੀ 29 ਅਕਤੂਬਰ ਨੂੰ ਸੰਗਰੂਰ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੁੰਭਕਰਨੀ ਨੀਂਦ ਸੁੱਤੀ ਪੰਜਾਬ ਦੀ ਆਪ ਸਰਕਾਰ ਨੂੰ ਜਗਾਉਣ ਲਈ ਸ਼ਾਂਤਮਈ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸਰਕਾਰ ਦੀ ਸ਼ਹਿ ’ਤੇ ਪੁਲੀਸ ਵੱਲੋਂ ਕੰਪਿਊਟਰ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਅਤੇ ਪ੍ਰਦਰਸ਼ਨਕਾਰੀਆਂ ’ਤੇ ਅੰਨ੍ਹਾ ਤਸ਼ੱਦਦ ਕੀਤਾ। ਜਿਸ ਕਾਰਨ ਕਈ ਅਧਿਆਪਕਾਂ ਦੀ ਪੱਗਾਂ ਲੱਥ ਗਈਆਂ। ਉਨ੍ਹਾਂ ਪੁਲੀਸ ’ਤੇ ਮਹਿਲਾ ਅਧਿਆਪਕਾਂ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਵੀ ਲਾਇਆ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਵਾਅਦਾ 6ਵਾਂ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ’ਤੇ ਲਾਗੂ ਨਾ ਕੀਤੇ ਗਏ 11 ਨਵੰਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਪੰਜਾਬ ਸਰਕਾਰ ਦੇ ਸਿਆਸੀ ਅਤੇ ਸਰਕਾਰੀ ਸਮਾਗਮਾਂ ਵਿੱਚ ਘੁਸਪੈਠ ਕਰਕੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ, ਗਰੰਟੀ ਪੱਤਰ ਅਤੇ ਨਿਯੁਕਤੀ ਪੱਤਰਾਂ ਦੀ ਸਚਾਈ ਨੂੰ ਲੋਕਾਂ ਸਾਹਮਣੇ ਉਜਾਗਰ ਕੀਤਾ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਹੁਕਮਰਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ