ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 529ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 529ਵਾਂ ਜਨਮ ਦਿਹਾੜਾ ਅੱਜ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਸੁਰਜੀਤ ਸਿੰਘ ਦੇ ਕਵੀਸ਼ਰੀ ਜਥੇ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤ ਨੂੰ ਕਵੀਸ਼ਰੀ ਵਾਰਾਂ ਵਿੱਚ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀ ਸੰਗਤ ਨੂੰ ਦੱਸਿਆ ਕਿ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਜਨਮ ਤੇ ਬਚਪਨ ਬਾਰੇ ਦੱਸਿਆ। ਭਾਈ ਹਰਮਨਜੀਤ ਸਿੰਘ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਅਮਰਜੀਤ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸ਼ਾਹਬਾਜ਼ ਸਿੰਘ, ਭਾਈ ਹਰਏਕਮਜੋਤ ਸਿੰਘ, ਬੀਬੀ ਕਰਮਪ੍ਰੀਤ ਕੌਰ, ਅਕਾਲ ਕਵੀਸ਼ਰੀ ਜਥਾ, ਹਰਜੱਸ ਕੀਰਤਨੀ ਜਥਾ, ਭਾਈ ਸੰਦੀਪ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…