ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 17 ਦਸੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੈਕਟਰ-70 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਫੇਜ਼-7 ਸਕੂਲ ਕੈਂਪਸ ਵਿੱਚ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਖੁੱਲ੍ਹੇ ਪੰਡਾਲ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ ਗਈਆਂ ਅਤੇ ਵਿਦਿਆਰਥੀਆਂ ਦੇ ਵੱਖ-ਵੱਖ ਗਰੱੁਪਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ।
‘ਕਲਿ ਤਾਰਣ ਗੁਰੂ ਨਾਨਕ ਆਇਆ’, ‘ਧਰੀ ਨਿਮਾਣੀ ਕਉਸ ਦੀ’, ‘ਹੇ ਗੋਬਿੰਦ ਹੇ ਗੋਪਾਲ’, ‘ਸਭ ਤੇ ਵੱਡਾ ਸਤਿਗੁਰ ਨਾਨਕ’ ਤੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸ਼ਬਦਾਂ ਦਾ ਉਚਾਰਣ ਕੀਤਾ। ਕੇਜੀ ਸ਼੍ਰੇਣੀ ਅਤੇ ਪਹਿਲੀ ਸ਼੍ਰੇਣੀ ਦੇ ਬੱਚਿਆਂ ਨੇ ਦਸ ਗੁਰੂ ਸਾਹਿਬਾਨਾਂ, ਪੰਜ ਪਿਆਰਿਆਂ ਤੇ ਚਾਰ ਸਾਹਿਬਜ਼ਾਦਿਆਂ ਦੇ ਨਾਂ ਉਚਾਰੇ ਅਤੇ ਕਈ ਵਿਦਿਆਰਥੀਆਂ ਨੇ ਕਵੀਸ਼ਰੀ ਵੀ ਪੇਸ਼ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੀ ਮਹਿਮਾ ਵਿੱਚ ਕਵਿਤਾਵਾਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ‘ਕਿਰਤ ਕਰੋ’, ‘ਨਾਮ ਜਪੋ’, ‘ਵੰਡ ਛਕੋ’ ਦੇ ਉਪਦੇਸ਼ ’ਤੇ ਚਲਣ ਦੀ ਪ੍ਰੇਰਨਾ ਦਿੱਤੀ। ਸ੍ਰੀ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…