Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਨੇ ਐਲਡਰ ਡੇਅ ਮਨਾਇਆ, ਸੇਵਾਮੁਕਤ ਪੁਲੀਸ ਅਫ਼ਸਰਾਂ ਤੇ ਮੁਲਾਜ਼ਮਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 18 ਦਸੰਬਰ: ਜ਼ਿਲ੍ਹਾ ਮੁਹਾਲੀ ਪੁਲੀਸ ਵੱਲੋਂ ਥਾਣਾ ਸੋਹਾਣਾ ਕੰਪਲੈਕਸ ਵਿੱਚ ਪੁਲੀਸ ਵਿਭਾਗ ਵਿੱਚ ਸ਼ਾਨਦਾਰ ਸੇਵਾ ਨਿਭਾ ਚੁੱਕੇ ਪੁਲੀਸ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਸਨਮਾਨ ਵਿੱਚ ਐਲਡਰਜ਼ ਡੇਅ ਮਨਾਇਆ ਗਿਆ। ਇਸ ਮੌਕੇ ਐਸਪੀ ਸ੍ਰੀਮਤੀ ਜਯੋਤੀ ਯਾਦਵ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਕੀਤੀ। ਪੰਜਾਬ ਪੁਲੀਸ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਐਸਪੀ ਸ੍ਰੀਮਤੀ ਜੋਤੀ ਯਾਦਵ ਨੇ ਸੇਵਾਮੁਕਤ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਤਕਲੀਫ਼ਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਪੁਲੀਸ ਦੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੇਵਾਮੁਕਤ ਐਸਪੀ ਹਰਿੰਦਰਜੀਤ ਸਿੰਘ ਸਿੱਧੂ, ਥਾਣੇਦਾਰ ਸਾਧੂ ਰਾਮ, ਭਾਗ ਸਿੰਘ ਤੇ ਬਲਬੀਰ ਸਿੰਘ ਅਤੇ ਸੇਵਾਮੁਕਤ ਇੰਸਪੈਕਟਰ ਜਸਮੇਰ ਸਿੰਘ ਨੂੰ ਜ਼ਿਲ੍ਹਾ ਪੁਲੀਸ ਵੱਲੋਂ ਗਰਮ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਪੁਲੀਸ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਨੇ ਐਸਪੀ ਜਯੋਤੀ ਯਾਦਵ ਨੂੰ ਮੰਗ ਪੱਤਰ ਦਿੱਤਾ। ਜਿਸ ’ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਇਸ ਦੌਰਾਨ ਤਿੰਨ ਸੇਵਾਮੁਕਤ ਅਧਿਕਾਰੀਆਂ ਉਪਕਾਰ ਸਿੰਘ ਜਨੇਤਪੁਰ, ਨਰਿੰਦਰ ਸਿੰਘ ਸੰਧੂ ਬਨੂੜ ਅਤੇ ਗੁਰਚਰਨ ਸਿੰਘ ਰਾਏਪੁਰ ਦੀ ਬੇਵਕਤੀ ਮੌਤ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਇੰਸਪੈਕਟਰ ਜਸਕੰਵਲ ਸਿੰਘ ਸੇਖੋਂ ਤੇ ਇੰਸਪੈਕਟਰ ਹਿੰਮਤ ਸਿੰਘ (ਦੋਵੇਂ ਐਸਐਚਓ) ਜ਼ਿਲ੍ਹਾ ਜਥੇਬੰਦੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਮਲਕਪੁਰ, ਜਨਰਲ ਸਕੱਤਰ ਡਾ. ਦਲਜੀਤ ਸਿੰਘ ਕੈਲੋਂ, ਗੁਰਮੇਲ ਸਿੰਘ, ਮਹਿੰਦਰ ਸਿੰਘ ਭਾਖਰਪੁਰ ਅਤੇ ਹੋਰ ਕਰਮਚਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ