Share on Facebook Share on Twitter Share on Google+ Share on Pinterest Share on Linkedin ਲਾਇਨਜ਼ ਕਲੱਬ ਸੁਪਰੀਮ ਨੇ ਨੇਚਰ ਪਾਰਕ ਵਿੱਚ ਫਲਦਾਰ ਬੂਟੇ ਲਾਏ ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ: ਡਿਪਟੀ ਮੇਅਰ ਕੁਲਜੀਤ ਬੇਦੀ ਨਬਜ਼-ਏ-ਪੰਜਾਬ, ਮੁਹਾਲੀ, 20 ਦਸੰਬਰ: ਲਾਇਨਜ਼ ਕਲੱਬ ਸੁਪਰੀਮ ਮੁਹਾਲੀ ਵੱਲੋਂ ਕਲੱਬ ਦੇ ਪੀਆਰਓ ਹਰਿੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਨੇਚਰ ਪਾਰਕ ਵਿੱਚ 35 ਅੰਬਾਂ ਦੇ ਬੂਟੇ ਲਗਾਏ ਗਏ। ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਆਪਣੇ ਹੱਥੀਂ ਪਾਰਕ ਵਿੱਚ ਇੱਕ ਬੂਟਾ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਲਈ ਆਮ ਨਾਗਰਿਕਾਂ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। । ਡਿਪਟੀ ਮੇਅਰ ਕੁਲਜੀਤ ਬੇਦੀ ਨੇ ਲਾਇਨਜ਼ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਬਚਣ ਲਈ ਰੁੱਖ ਹੀ ਸਹਾਈ ਹੁੰਦੇ ਹਨ। ਪਾਰਕ ਵਿੱਚ ਲਗਾਏ ਗਏ ਅੰਬ ਬੂਟੇ ਲਾਇਨਜ਼ ਕਲੱਬ ਦੇ ਪੀਆਰਓ ਹਰਿੰਦਰਪ੍ਰੀਤ ਸਿੰਘ ਵੱਲੋਂ ਤਿਆਰ ਕੀਤੇ ਗਏ ਹਨ ਨਾ ਕਿ ਨਰਸਰੀ ਤੋਂ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਸਮਾਜ ਸੇਵਾ ਨਾਲ ਜੁੜ ਰਹੇ ਹਨ ਅਤੇ ਹੋਰਨਾਂ ਲਈ ਵੀ ਪ੍ਰੇਰਨਾ ਦੇ ਸਰੋਤ ਬਣ ਰਹੇ ਹਨ। ਇਸ ਤੋਂ ਪਹਿਲਾਂ ਸੰਸਥਾ ਦੀ ਪ੍ਰਧਾਨ ਜਗਜੀਤ ਕੌਰ ਕਾਹਲੋਂ ਨੇ ਕਿਹਾ ਕਿ ਲਾਇਨਜ਼ ਕਲੱਬ ਮੁਹਾਲੀ ਹਰ ਤਰ੍ਹਾਂ ਨਾਲ ਸਮਾਜ ਸੇਵਾ ਦੇ ਪ੍ਰਾਜੈਕਟ ਕਰਦਾ ਆ ਰਿਹਾ ਹੈ ਅਤੇ ਕਲੱਬ ਦੇ ਸਾਰੇ ਮੈਂਬਰ ਵੀ ਸਮਾਜ ਸੇਵੀ ਕਾਰਜਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਿਆਸਤ ਤੋਂ ਉੱਪਰ ਉੱਠ ਕੇ ਹਮੇਸ਼ਾ ਲੋਕ-ਹਿੱਤ ਦੀ ਲੜਾਈ ਲੜਦੇ ਹਨ ਅਤੇ ਹੱਲ ਵੀ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਅਜਿਹੇ ਆਗੂਆਂ ਦੀ ਸਖ਼ਤ ਲੋੜ ਹੈ। ਕਲੱਬ ਦੇ ਸਾਬਕਾ ਪ੍ਰਧਾਨ ਤਿਲਕ ਰਾਜ ਅਤੇ ਸਕੱਤਰ ਸਤਵਿੰਦਰ ਸਿੰਘ ਧੜਾਕ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਨਵੇਂ ਬਣੇ ਮੈਂਬਰ ਜਸਵੀਰ ਸਿੰਘ ਮੱਲ੍ਹੀ, ਰਜਿੰਦਰ ਸਿੰਘ ਕਾਹਲੋਂ, ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ