Share on Facebook Share on Twitter Share on Google+ Share on Pinterest Share on Linkedin ਉਪ-ਰਾਸ਼ਟਰਪਤੀ ਦੀ ਨਕਲ ਉਤਾਰਨ ਖ਼ਿਲਾਫ਼ ਭਾਜਪਾ ਵਰਕਰਾਂ ਨੇ ਇੰਡੀਆ ਗੱਠਜੋੜ ਦਾ ਪੁਤਲਾ ਸਾੜਿਆ ਨਬਜ਼-ਏ-ਪੰਜਾਬ, ਮੁਹਾਲੀ, 21 ਦਸੰਬਰ: ਵਿਰੋਧੀ ਧਿਰ ਦੇ ਇੱਕ ਸੰਸਦ ਵੱਲੋਂ ਉਪ-ਰਾਸ਼ਟਰਪਤੀ ਜਗਦੀਪ ਧਨਖੜ ਦੀ ਨਕਲ ਕਰਨ, ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਨਕਲ ਦੀ ਵੀਡੀਓ ਬਣਾਉਣ ਅਤੇ ਰਾਜ ਸਭਾ ਮੈਂਬਰ ਦਪਿੰਦਰ ਸਿੰਘ ਹੁੱਡਾ ਵੱਲੋਂ ਤਾਲੀਆਂ ਵਜਾ ਕੇ ਹੱਲਾਸ਼ੇਰੀ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਵੀਰਵਾਰ ਸ਼ਾਮ ਨੂੰ ਪਿੰਡ ਬਲੌਂਗੀ ਦੇ ਦਸਹਿਰਾ ਗਰਾਉਂਡ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਇੰਡੀਆ ਗੱਠਜੋੜ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਨੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ ਅਤੇ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਅਤੇ ਦਪਿੰਦਰ ਸਿੰਘ ਹੁੱਡਾ ਨੂੰ ਇਸ ਸ਼ਰਮਨਾਕ ਹਰਕਤ ਲਈ ਉਪ-ਰਾਸ਼ਟਰਪਤੀ ਸਮੇਤ ਪੂਰੇ ਦੇਸ਼ ਅਤੇ ਕਿਸਾਨ ਕੌਮ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਜਗਦੀਪ ਧਨਖੜ ਨੇ ਉਪ ਰਾਸ਼ਟਰਪਤੀ ਅਹੁਦੇ ਤੱਕ ਪਹੁੰਚ ਕੇ ਦੇਸ਼ ਦੇ ਗਰੀਬ ਕਿਸਾਨ ਵਰਗ ਨੂੰ ਮਾਨ ਸਨਮਾਨ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹੇਠਲੇ ਪੱਧਰ ਦੀ ਰਾਜਨੀਤੀ ’ਤੇ ਉਤਰ ਆਈ ਹੈ ਅਤੇ ਇਸ ਨੇ ਦੇਸ਼ ਨੂੰ ਸ਼ਰਮਸਾਰ ਕੀਤਾ ਹੈ। ਇਸ ਮੌਕੇ ਭਾਜਪਾ ਮੰਡਲ ਦੇ ਪ੍ਰਧਾਨ ਅਨਿਲ ਕੁਮਾਰ ਗੁੱਡੂ ਦੀ ਅਗਵਾਈ ਵਿੱਚ ਇਕੱਠੇ ਹੋਏ ਭਾਜਪਾ ਵਰਕਰਾਂ ਨੇ ਕਾਂਗਰਸ ਪਾਰਟੀ ਅਤੇ ਇੰਡੀਆ ਗੱਠਜੋੜ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ